ਇੱਕ ਪੁਲਿਸ ਕਰਮਚਾਰੀ ਦੇ ਜ਼ਖਮੀ ਹੋਣ ਦੀ ਵੀ ਮਿਲੀ ਜਾਣਕਾਰੀ
ਗੁਰੂ ਹਰ ਸਹਾਏ 29 ਮਈ (ਕਪਿਲ ਕੰਧਾਰੀ)-ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਕਰਾਰ ਅਤੇ ਧੱਕਾ-ਮੁੱਕੀ ਹੁੰਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿੱਚ ਨਜ਼ਰ ਆ ਰਹੇ ਪੁਲਿਸ ਕਰਮਚਾਰੀ ਥਾਣਾ ਗੁਰੂ ਹਰ ਸਹਾਏ ਨਾਲ ਸਬੰਧਿਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਗੁਰੂ ਹਰ ਸਹਾਏ ਦੀ ਪੁਲਿਸ ਇੱਕ ਸੜਕ ਹਾਦਸੇ ਦੇ ਮਾਮਲੇ ਵਿੱਚ ਕਾਰਵਾਈ ਕਰਨ ਅਤੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਪਿੰਡ ਝੁੱਗੇ ਜਵਾਹਰ ਸਿੰਘ ਵਾਲਾ ਵਿਖੇ ਗਈ ਹੋਈ ਸੀ। ਇਸ ਦੌਰਾਨ ਮੌਕੇ ‘ਤੇ ਮੌਜੂਦ ਕੁਝ ਲੋਕਾਂ ਅਤੇ ਪੁਲਿਸ ਵਿਚਾਲੇ ਤਕਰਾਰ ਹੋ ਗਈ, ਜੋ ਬਾਅਦ ਵਿੱਚ ਧੱਕਾ-ਮੁੱਕੀ ਵਿੱਚ ਤਬਦੀਲ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਅਧਿਕਾਰਿਕ ਤੌਰ ‘ਤੇ ਹਾਲੇ ਕੋਈ ਵਿਸਥਾਰਪੂਰਵਕ ਬਿਆਨ ਜਾਰੀ ਨਹੀਂ ਕੀਤਾ ਗਿਆ।
ਉਕਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਅਗਲੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ।
ਤਾਜ਼ਾ ਖ਼ਬਰਾਂ
Free
ਪੁਲਿਸ ਮੁਲਾਜ਼ਮਾਂ ਨਾਲ ਝੜਪ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
ਗੁਰੂ ਹਰ ਸਹਾਏ 29 ਮਈ (ਕਪਿਲ ਕੰਧਾਰੀ)-ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਤਕਰਾਰ ਅਤੇ ਧੱਕਾ-ਮੁੱਕੀ ਹੁੰਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿੱਚ ਨਜ਼ਰ ਆ ਰਹੇ ਪੁਲਿਸ ਕਰਮਚਾਰੀ ਥਾਣਾ ਗੁਰੂ ਹਰ ਸਹਾਏ ਨਾਲ ਸਬੰਧਿਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਗੁਰੂ ਹਰ ਸਹਾਏ ਦੀ ਪੁਲਿਸ ਇੱਕ ਸੜਕ ਹਾਦਸੇ ਦੇ ਮਾਮਲੇ ਵਿੱਚ ਕਾਰਵਾਈ ਕਰਨ ਅਤੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਪਿੰਡ ਝੁੱਗੇ ਜਵਾਹਰ ਸਿੰਘ ਵਾਲਾ ਵਿਖੇ ਗਈ ਹੋਈ ਸੀ। ਇਸ ਦੌਰਾਨ ਮੌਕੇ ‘ਤੇ ਮੌਜੂਦ ਕੁਝ ਲੋਕਾਂ ਅਤੇ ਪੁਲਿਸ ਵਿਚਾਲੇ ਤਕਰਾਰ ਹੋ ਗਈ, ਜੋ ਬਾਅਦ ਵਿੱਚ ਧੱਕਾ-ਮੁੱਕੀ ਵਿੱਚ...
ਅਜੀਤ ਡੈਸਕ
29-05-2026