11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਬਿਜਲੀ ਵਿਭਾਗ ਦਾ ਸੁਪਰੀਡੈਂਟ ਲੇਖਾ ਮੰਡਲ ਵਿਜੀਲੈਂਸ ਵਲੋਂ ਕਾਬੂ

ਗੁਰਦਾਸਪੁਰ, 29 ਮਈ (ਚੱਕਰਾਜਾ/ਗੁਰਪ੍ਰਤਾਪ ਸਿੰਘ) - ਅੱਜ ਸਥਾਨਿਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਸਥਿਤ ਬਿਜਲੀ ਵਿਭਾਗ ਦੇ ਦਫ਼ਤਰ ਵਿਚੋਂ ਵਿਜੀਲੈਂਸ ਵਿਭਾਗ ਵਲੋਂ ਸੁਪਰੀਡੈਂਟ ਲੇਖਾ ਮੰਡਲ...

Ad Position 21
No active advertisement
ਅਜੀਤ ਡੈਸਕ 29-05-2026

 ਗੁਰਦਾਸਪੁਰ, 29 ਮਈ (ਚੱਕਰਾਜਾ/ਗੁਰਪ੍ਰਤਾਪ ਸਿੰਘ) - ਅੱਜ ਸਥਾਨਿਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਸਥਿਤ ਬਿਜਲੀ ਵਿਭਾਗ ਦੇ ਦਫ਼ਤਰ ਵਿਚੋਂ ਵਿਜੀਲੈਂਸ ਵਿਭਾਗ ਵਲੋਂ ਸੁਪਰੀਡੈਂਟ ਲੇਖਾ ਮੰਡਲ ਅੰਮ੍ਰਿਤਪਾਲ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਸੇਵਾ ਮੁਕਤ ਜੇ.ਈ. ਬਿਸੰਬਰ ਦਾਸ ਦਾ ਵਿਭਾਗ ਵੱਲ 1 ਲੱਖ ਰੁਪਏ ਦਾ ਬਕਾਇਆ ਸੀ, ਜਿਸ ਨੂੰ ਲੈਣ ਲਈ ਉਹ ਪਿਛਲੇ 1 ਸਾਲ ਤੋਂ ਬਿਜਲੀ ਵਿਭਾਗ ਦੇ ਦਫ਼ਤਰ ਵਿਖੇ ਸੁਪਰੀਡੈਂਟ ਕੋਲ ਚੱਕਰ ਲਗਾ ਰਿਹਾ ਸੀ। ਸੁਪਰੀਡੈਂਟ ਅੰਮ੍ਰਿਤਪਾਲ ਸਿੰਘ ਵਲੋਂ ਉਸ ਨੂੰ ਪਿਛਲੇ ਇਕ ਸਾਲ ਤੋਂ ਖੱਜਲ ਖੁਆਰ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਪੈਸੇ ਦਿਵਾਉਣ ਦੇ ਏਵਜ਼ ਵਿਚ ਸੁਪਰੀਡੈਂਟ ਅੰਮ੍ਰਿਤਪਾਲ ਸਿੰਘ ਵਲੋਂ ਸੇਵਾ ਮੁਕਤ ਜੇ.ਈ. ਬਿਸੰਬਰ ਦਾਸ ਪਾਸੋਂ 15 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਇਸ ਦੀ ਜਾਣਕਾਰੀ ਬਿਸੰਬਰ ਦਾਸ ਵਲੋਂ ਵਿਜੀਲੈਂਸ ਵਿਭਾਗ ਨੂੰ ਦਿੱਤੀ ਗਈ, ਜਿਸ 'ਤੇ ਕਾਰਵਾਈ ਕਰਦੇ ਹੋਏ ਅੱਜ ਵਿਜੀਲੈਂਸ ਵਿਭਾਗ ਵਲੋਂ ਸੁਪਰੀਡੈਂਟ ਲੇਖਾ ਮੰਡਲ ਅੰਮ੍ਰਿਤਪਾਲ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ : ਵਾਰਡ ਨੰਬਰ 29 ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਜੇਤੂ ਅਗਲੀ ਖ਼ਬਰ ਆਈ.ਪੀ.ਐਲ. ਪਲੇਆਫ਼ : ਰਾਜਸਥਾਨ ਨੇ ਗਵਾਈ ਦੂਜੀ ਵਿਕਟ, ਧਰੁਵ ਜੁਰੇਲ 7 (6 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24