11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਦੇ 31 ਵਾਰਡਾਂ ਵਿਚੋਂ 22 ਵਾਰਡਾਂ ਤੇ ਜਿੱਤ ਪ੍ਰਾਪਤ ਕਰਕੇ 'ਆਪ' ਨੇ ਮਾਰੀ ਬਾਜ਼ੀ

ਸ੍ਰੀ ਮੁਕਤਸਰ ਸਾਹਿਬ 29 ਮਈ (ਰਣਜੀਤ ਸਿੰਘ ਢਿੱਲੋਂ) - ਨਗਰ ਕੌਂਸਲ ਚੋਣਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਵਿਚੋਂ 22 ਵਾਰਡਾਂ ਵਿਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਜਦ ਕਿ ਕਾਂਗਰਸ...

Ad Position 21
No active advertisement
ਅਜੀਤ ਡੈਸਕ 29-05-2026

ਸ੍ਰੀ ਮੁਕਤਸਰ ਸਾਹਿਬ 29 ਮਈ (ਰਣਜੀਤ ਸਿੰਘ ਢਿੱਲੋਂ) - ਨਗਰ ਕੌਂਸਲ ਚੋਣਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਵਿਚੋਂ 22 ਵਾਰਡਾਂ ਵਿਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਜਦ ਕਿ ਕਾਂਗਰਸ ਪਾਰਟੀ ਨੂੰ 4 ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ 4 ਵਾਰਡਾਂ ਵਿਚ ਜਿੱਤ ਪ੍ਰਾਪਤ ਹੋਈ। ਭਾਰਤੀ ਜਨਤਾ ਪਾਰਟੀ ਨੂੰ ਸਿਰਫ 1 ਸੀਟ ਹੀ ਮਿਲੀ ਹੈ। ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭਰੋਸਾ ਪ੍ਰਗਟ ਕੀਤਾ ਹੈ। ਸਰਕਾਰ ਵਲੋਂ ਗਰੰਟੀਆਂ ਪੂਰੀਆਂ ਕਰਨ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਕਾਰਜਾਂ ਕਰਕੇ ਹੀ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਲੋਕਾਂ ਨੇ ਤਰਜੀਹ ਦਿੱਤੀ। 

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐਲ. ਪਲੇਆਫ਼ : ਵੈਭਵ ਸੂਰਿਆਵੰਸ਼ੀ ਦੀਆਂ 50 (31 ਗੇਂਦਾਂ) ਦੌੜਾਂ ਪੂਰੀਆਂ ਅਗਲੀ ਖ਼ਬਰ ਆਈ.ਪੀ.ਐਲ. ਪਲੇਆਫ਼ : ਰਾਜਸਥਾਨ ਨੇ ਗਵਾਈ 5ਵੀਂ ਵਿਕਟ, ਜੋਫ੍ਰਾ ਆਰਚਰ 7 (4 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24