11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਡੇਰਾਬੱਸੀ ਨਗਰ ਕੌਂਸਲ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, 19 ’ਚੋਂ 12 ਵਾਰਡ ਜਿੱਤੇ

ਡੇਰਾਬੱਸੀ, 29 ਮਈ (ਅਲੀ) ਡੇਰਾਬੱਸੀ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ਘੋਸ਼ਿਤ ਨਤੀਜਿਆਂ ਅਨੁਸਾਰ ਆਪ ਉਮੀਦਵਾਰਾਂ ਨੇ ਵਾਰਡ ਨੰਬਰ...

Ad Position 21
No active advertisement
ਅਜੀਤ ਡੈਸਕ 29-05-2026

ਡੇਰਾਬੱਸੀ, 29 ਮਈ (ਅਲੀ) ਡੇਰਾਬੱਸੀ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਪੱਸ਼ਟ ਬਹੁਮਤ ਹਾਸਲ ਕਰ ਲਿਆ ਹੈ। ਘੋਸ਼ਿਤ ਨਤੀਜਿਆਂ ਅਨੁਸਾਰ ਆਪ ਉਮੀਦਵਾਰਾਂ ਨੇ ਵਾਰਡ ਨੰਬਰ 1, 2, 3, 7, 8, 11, 12, 14, 15, 17, 18 ਅਤੇ 19 ਵਿੱਚ ਜਿੱਤ ਦਰਜ ਕੀਤੀ। ਕਾਂਗਰਸ ਨੂੰ ਸਿਰਫ਼ 2 ਸੀਟਾਂ ਨਾਲ ਸੰਤੋਖ ਕਰਨਾ ਪਿਆ। ਕਾਂਗਰਸ ਉਮੀਦਵਾਰ ਵਾਰਡ ਨੰਬਰ 4 ਅਤੇ 6 ਤੋਂ ਜਿੱਤੇ। ਸ਼੍ਰੋਮਣੀ ਅਕਾਲੀ ਦਲ ਨੇ ਵਾਰਡ ਨੰਬਰ 9, 10 ਅਤੇ 13 ਵਿੱਚ ਜਿੱਤ ਹਾਸਲ ਕਰਕੇ 3 ਸੀਟਾਂ ਜਿੱਤੀਆਂ, ਜਦਕਿ ਭਾਜਪਾ ਦੇ ਉਮੀਦਵਾਰ ਵਾਰਡ ਨੰਬਰ 5 ਅਤੇ 16 ਤੋਂ ਜੇਤੂ ਰਹੇ।ਨਗਰ ਕੌਂਸਲ ਵਿੱਚ ਬਹੁਮਤ ਲਈ 10 ਸੀਟਾਂ ਦੀ ਲੋੜ ਸੀ, ਪਰ ਆਪ ਨੇ 12 ਸੀਟਾਂ ਜਿੱਤ ਕੇ ਨਾ ਸਿਰਫ਼ ਬਹੁਮਤ ਦਾ ਅੰਕੜਾ ਪਾਰ ਕੀਤਾ, ਸਗੋਂ ਵਿਰੋਧੀ ਪਾਰਟੀਆਂ ਨੂੰ ਵੀ ਵੱਡਾ ਝਟਕਾ ਦਿੱਤਾ। ਨਤੀਜੇ ਐਲਾਨੇ ਜਾਣ ਤੋਂ ਬਾਅਦ ਸ਼ਹਿਰ ਵਿਚ ਆਪ ਸਮਰਥਕਾਂ ਨੇ ਢੋਲ-ਨਗਾੜਿਆਂ ਅਤੇ ਮਿਠਾਈਆਂ ਨਾਲ ਜਿੱਤ ਦਾ ਜਸ਼ਨ ਮਨਾਇਆ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਨਗਰ ਨਿਗਮ ਬਠਿੰਡਾ ‘ਤੇ ‘ਆਪ’ ਦਾ ਪੂਰਨ ਕਬਜ਼ਾ, 50 ‘ਚੋਂ 35 ਵਾਰਡਾਂ ‘ਚ ਜਿੱਤ
Ad Position 24