11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮਨੋਰੰਜਨ ਕਾਲੀਆ ਸਮੇਤ ਹੋਰ ਭਾਜਪਾ ਆਗੂਆਂ ਨੂੰ ਮਿਲੇ ਕੇਵਲ ਸਿੰਘ ਢਿੱਲੋਂ

ਜਲੰਧਰ, 30 ਮਈ (ਸ਼ਿਵ) - ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਜਲੰਧਰ ਵਿਚ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਸਮੇਤ ਹੋਰ ਭਾਜਪਾ...

Ad Position 21
No active advertisement
ਅਜੀਤ ਡੈਸਕ 30-05-2026

 ਜਲੰਧਰ, 30 ਮਈ (ਸ਼ਿਵ) - ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਜਲੰਧਰ ਵਿਚ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਸਮੇਤ ਹੋਰ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸਾਰੇ ਭਾਜਪਾ ਆਗੂਆਂ ਨੂੰ ਚੋਣ ਤਿਆਰੀਆਂ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਉਨਾਂ ਨੇ ਭਾਜਪਾ ਆਗੂਆਂ ਨੂੰ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਰਕੇਸ਼ ਰਠੌਰ, ਅਸ਼ੋਕ ਸਰੀਨ ਅਤੇ ਹੋਰ ਵੀ ਭਾਜਪਾ ਆਗੂ ਮੌਜੂਦ ਸਨ। ਕੇਵਲ ਸਿੰਘ ਢਿੱਲੋਂ ਸੂਬੇ ਦੇ ਹੋਰ ਵੀ ਭਾਜਪਾ ਆਗੂਆਂ ਨੂੰ ਮਿਲਣ ਲਈ ਜਾ ਰਹੇ ਹਨ। ਹਾਈ ਕਮਾਨ ਨੇ ਸੁਨੀਲ ਝਾਖੜ ਦੀ ਜਗ੍ਹਾ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸੇਵਾਮੁਕਤ ਹੋ ਰਹੇ ਸੀਡੀਐਸ ਜਨਰਲ ਅਨਿਲ ਚੌਹਾਨ ਨੂੰ ਰਸਮੀ ਗਾਰਡ ਆਫ਼ ਆਨਰ ਪ੍ਰਾਪਤ
Ad Position 24