11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ - ਕੇਵਲ ਸਿੰਘ ਢਿੱਲੋਂ

ਫਗਵਾੜਾ (ਕਪੂਰਥਲਾ), 30 ਮਈ (ਹਰਜੋਤ ਸਿੰਘ ਚਾਨਾ) - ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਆਪਣੇ ਪੱਧਰ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਚੋਣਾਂ...

Ad Position 21
No active advertisement
ਅਜੀਤ ਡੈਸਕ 30-05-2026

ਫਗਵਾੜਾ (ਕਪੂਰਥਲਾ), 30 ਮਈ (ਹਰਜੋਤ ਸਿੰਘ ਚਾਨਾ) - ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਆਪਣੇ ਪੱਧਰ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਤੱਕ ਸੂਬੇ ਦੀ ਸਿਆਸੀ ਸਥਿਤੀ ਵਿਚ ਵੱਡੀ ਤਬਦੀਲੀ ਆਵੇਗੀ ਅਤੇ ਲੋਕ ਭਾਜਪਾ ਨੂੰ ਪਸੰਦ ਕਰਨਗੇ।
ਅੱਜ ਇੱਥੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਪਹੁੰਚੇ ਢਿੱਲੋਂ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਬਾਰੇ ਚਰਚਾ ਕਰਨਾ ਅਜੇ ਜਲਦਬਾਜ਼ੀ ਹੋਵੇਗੀ ਅਤੇ ਢੁਕਵੇਂ ਸਮੇਂ ’ਤੇ ਪਾਰਟੀ ਇਸ ਸੰਬੰਧੀ ਫੈਸਲਾ ਕਰੇਗੀ।ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਲੋਕ ਬੇਹੱਦ ਦੁਖੀ ਹਨ ਅਤੇ ਸਮਾਂ ਆਉਣ ’ਤੇ ਲੋਕ ਇਸ ਦਾ ਜਵਾਬ ਦੇਣਗੇ। ਨਗਰ ਨਿਗਮ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਜੋ ਕੁਝ ਵੀ ਪੰਜਾਬ ਵਿਚ ਵਾਪਰਿਆ ਹੈ, ਉਹ ਆਮ ਆਦਮੀ ਪਾਰਟੀ ਦੇ ਡਰ ਕਾਰਨ ਹੋਇਆ ਹੈ ਅਤੇ ਅਸਲ ਸਥਿਤੀ ਵਿਧਾਨ ਸਭਾ ਚੋਣਾਂ ਵਿਚ ਹੀ ਸਪੱਸ਼ਟ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈ ਰਹੀ ਹੈ ਵਿਨੇਸ਼ ਫੋਗਾਟ ਅਗਲੀ ਖ਼ਬਰ ਮਨੋਰੰਜਨ ਕਾਲੀਆ ਸਮੇਤ ਹੋਰ ਭਾਜਪਾ ਆਗੂਆਂ ਨੂੰ ਮਿਲੇ ਕੇਵਲ ਸਿੰਘ ਢਿੱਲੋਂ
Ad Position 24