11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨਵੇਂ ਬਣੇ 17 ਕੌਂਸਲਰਾਂ ਨੂੰ ਦਿੱਤੀ ਵਧਾਈ

ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਨਗਰ ਕੌਂਸਲ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਨੇ ਕੁੱਲ 19 ਵਾਰਡਾਂ ਵਿਚੋਂ 17 ਵਾਰਡਾਂ ਵਿਚ ਜਿੱਤ ਹਾਸਿਲ...

Ad Position 21
No active advertisement
ਅਜੀਤ ਡੈਸਕ 30-05-2026

ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਨਗਰ ਕੌਂਸਲ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਨੇ ਕੁੱਲ 19 ਵਾਰਡਾਂ ਵਿਚੋਂ 17 ਵਾਰਡਾਂ ਵਿਚ ਜਿੱਤ ਹਾਸਿਲ ਕੀਤੀ। ਅੱਜ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ 17 ਕੌਂਸਲਰ ਗ੍ਰਹਿ ਵਿਖੇ ਪਹੁੰਚ ਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਮਿਲੇ। ਇਸ ਮੌਕੇ ਵਿਧਾਇਕ ਡਿੰਪੀ ਢਿੱਲੋਂ ਨੇ ਨਵੇਂ ਚੁਣੇ ਗਏ ਕੌਂਸਲਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵੱਡੀ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਸ਼ਹਿਰ ਅਤੇ ਗਿੱਦੜਬਾਹਾ ਪਿੰਡ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਵੇਖਦਿਆਂ ਵੱਡਾ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਗਤ ਵਲੋਂ ਮਿਲੇ ਪਿਆਰ ਦੇ ਹਮੇਸ਼ਾ ਕਰਜ਼ਦਾਰ ਰਹਿਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਬਹੁਪੱਖੀ ਵਿਕਾਸ ਦੇ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਕੌਂਸਲਰਾਂ ਵਲੋਂ ਸ਼ਹਿਰ ਸਮੁੱਚੇ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਡਿੰਪੀ ਢਿੱਲੋਂ ਦਾ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਹੱਲਾ ਬੋਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਮੋਦੀ ਸਰਕਾਰ ਵਿਰੁੱਧ ਜ਼ੋ... ਅਗਲੀ ਖ਼ਬਰ ਬਾਰਿਸ਼ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ
Ad Position 24