11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸਰਕਾਰੀ ਤੈਅ ਮਜ਼ਦੂਰੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੰਪਨੀ ਦੇ ਮਜ਼ਦੂਰਾਂ ਦੀ ਹੜਤਾਲ

ਡੇਰਾਬੱਸੀ (ਮੁਹਾਲੀ), 30 ਮਈ (ਅਲੀ) - ਡੇਰਾਬੱਸੀ ਸਥਿਤ ਸਮਰਾਟ ਫੋਰਜਿੰਗ ਕੰਪਨੀ ਦੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੰਮ ਬੰਦ ਕਰ ਹੜਤਾਲ ਸ਼ੁਰੂ ਕਰ ਦਿੱਤੀ। ਮਜ਼ਦੂਰਾਂ ਨੇ ਫੈਕਟਰੀ ਦੇ ਬਾਹਰ...

Ad Position 21
No active advertisement
ਅਜੀਤ ਡੈਸਕ 30-05-2026

ਡੇਰਾਬੱਸੀ (ਮੁਹਾਲੀ), 30 ਮਈ (ਅਲੀ) - ਡੇਰਾਬੱਸੀ ਸਥਿਤ ਸਮਰਾਟ ਫੋਰਜਿੰਗ ਕੰਪਨੀ ਦੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੰਮ ਬੰਦ ਕਰ ਹੜਤਾਲ ਸ਼ੁਰੂ ਕਰ ਦਿੱਤੀ। ਮਜ਼ਦੂਰਾਂ ਨੇ ਫੈਕਟਰੀ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੰਪਨੀ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਨੇ ਦੱਸਿਆ ਕਿ ਸਰਕਾਰ ਵਲੋਂ ਮਜ਼ਦੂਰਾਂ ਲਈ ਜੋ ਘੱਟੋ-ਘੱਟ ਤਨਖਾਹ ਨਿਰਧਾਰਿਤ ਕੀਤੀ ਗਈ ਹੈ, ਉਹ ਉਨ੍ਹਾਂ ਨੂੰ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਠੇਕੇਦਾਰੀ ਪ੍ਰਣਾਲੀ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਤਨਖਾਹ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਪ੍ਰਬੰਧਨ ਅੱਗੇ ਰੱਖ ਰਹੇ ਹਨ, ਪਰ ਕੋਈ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਉਨ੍ਹਾਂ ਨੂੰ ਕੰਮ ਬੰਦ ਕਰਕੇ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ।ਹੜਤਾਲ ’ਤੇ ਬੈਠੇ ਕਰਮਚਾਰੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਤੈਅ ਕੀਤੀ ਗਈ ਤਨਖਾਹ ਅਤੇ ਹੋਰ ਹੱਕ ਉਨ੍ਹਾਂ ਨੂੰ ਨਹੀਂ ਮਿਲਦੇ, ਉਦੋਂ ਤੱਕ ਉਹ ਹੜਤਾਲ ਖ਼ਤਮ ਨਹੀਂ ਕਰਨਗੇ।ਓਧਰ, ਮਜ਼ਦੂਰਾਂ ਦੇ ਕੰਮ ਬੰਦ ਕਰਨ ਕਾਰਨ ਫ਼ੈਕਟਰੀ ਦੇ ਉਤਪਾਦਨ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਕੰਪਨੀ ਪ੍ਰਬੰਧਨ ਵਲੋਂ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਸੀ।

 

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਨੌਜਵਾਨਾਂ ਵਲੋਂ ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ ਨੂੰ ਮਿਲਿਆ "ਬਿਗ ਇੰਪੈਕਟ " ਐਵਾਰਡ 2026
Ad Position 24