11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਸਮੇਤ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਜਸਪਾਲ ਸਿੰਘ...

Ad Position 21
No active advertisement
ਅਜੀਤ ਡੈਸਕ 30-05-2026

ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਜਸਪਾਲ ਸਿੰਘ ਢੱਡੇ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਭੁਪਿੰਦਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਮੈਨੇਜਰ ਰਣਜੀਤ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਬਲਕਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਬੁਲਾਰਿਆਂ ਨੇ ਸੇਵਾਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜ਼ਰ ਸਿੰਘ, ਮੀਤ ਸਕੱਤੲਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜ਼ਾਦਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਾਬਕਾ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

 

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਜਿੱਤਣ ਦਾ ਮਤਲਬ ਇਹ ਨਹੀਂ ਕਿ ਤੁਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵੀ ਜਿੱਤੋਗੇ- ਰਾਜਾ ਵੜਿੰਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵਿਚ ਲਏ ਅਹਿਮ ਫ਼ੈਸਲੇ
Ad Position 24