11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜਾ ਵੜਿੰਗ ਦੇ ਆਪਣੇ ਵਾਰਡ 5 ਨੰਬਰ ਤੋਂ ਕਾਂਗਰਸ ਚੌਥੇ ਨੰਬਰ ਤੇ ਰਹੀ

ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 30-05-2026

ਸ੍ਰੀ ਮੁਕਤਸਰ ਸਾਹਿਬ, 30 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਗਿੱਦੜਬਾਹਾ ਹਲਕੇ ਵਿਚ ਨਗਰ ਕੌਂਸਲ ਚੋਣਾਂ ਵਿਚ ਲੱਗੇ ਵੱਡੇ ਸਿਆਸੀ ਝਟਕੇ ਦੀ ਜਿੱਥੇ ਚਰਚਾ ਹੋ ਰਹੀ ਹੈ, ਉਥੇ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 5 ਵਿਚ ਕਾਂਗਰਸ ਚੌਥੇ ਨੰਬਰ ਤੇ ਰਹੀ ਹੈ। ਜਦੋਂ ਆਪਣੀ ਰਿਹਾਇਸ਼ ਤੋਂ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਬਲਦ ਗੱਡੀ ਤੇ ਬੈਠ ਕੇ ਵੋਟ ਪਾਉਣ ਆਇਆ ਸੀ ਤਾਂ ਇਸ ਦੀ ਸਿਆਸੀ ਗਲਿਆਰਿਆਂ ਵਿਚ ਬਹੁਤ ਚਰਚਾ ਹੋਈ ਸੀ। ਇਸ ਵਾਰਡ ਵਿਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ਿੰਦਰ ਕੌਰ, ਅਕਾਲੀ ਉਮੀਦਵਾਰ ਅੰਮ੍ਰਿਤਪਾਲ ਕੌਰ ਤੋਂ 258 ਵੋਟਾਂ ਦੇ ਫ਼ਰਕ ਨਾਲ ਜਿੱਤੀ ਹੈ।

ਉਨ੍ਹਾਂ ਨੂੰ 805 ਵੋਟਾਂ ਮਿਲੀਆਂ, ਅਕਾਲੀ ਉਮੀਦਵਾਰ ਨੂੰ 547 ਵੋਟਾਂ ਮਿਲੀਆਂ। ਆਜ਼ਾਦ ਉਮੀਦਵਾਰ ਹਰਪ੍ਰੀਤ ਕੌਰ ਨੂੰ 230 ਵੋਟਾਂ ਮਿਲੀਆਂ ਹਨ। ਜਦ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਰਾਜਪਾਲ ਕੌਰ ਨੂੰ ਮਹਿਜ਼ 143 ਵੋਟਾਂ ਮਿਲੀਆਂ। ਰਾਜਾ ਵੜਿੰਗ ਦੇ ਰਿਹਾਇਸ਼ੀ ਵਾਰਡ ਵਿਚ ਕਾਂਗਰਸ ਉਮੀਦਵਾਰ ਦੇ ਚੌਥੇ ਨੰਬਰ ਤੇ ਰਹਿਣ ਦੀ ਸ਼ਹਿਰ ਅਤੇ ਇਲਾਕੇ ਵਿਚ ਚਰਚਾ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਰਾਸ਼ਟਰਪਤੀ ਦੀ ਧੀ ਟਿਫ਼ਨੀ ਟਰੰਪ ਨੇ ਤਾਜ ਮਹਿਲ ਦਾ ਕੀਤਾ ਦੌਰਾ ਅਗਲੀ ਖ਼ਬਰ ਲੁਧਿਆਣਾ ਵਿਖੇ ਬਜ਼ੁਰਗ ਜੋੜੇ ਦੀ ਸ਼ੱਕੀ ਹਾਲਾਤਾਂ 'ਚ ਮੌਤ
Ad Position 24