11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਿਲੀ ਜ਼ਮਾਨਤ

ਸਨੌਰ, 30 ਮਈ- ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ...

Ad Position 21
No active advertisement
ਅਜੀਤ ਡੈਸਕ 30-05-2026

ਸਨੌਰ, 30 ਮਈ- ਸਨੌਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪਠਾਣਮਾਜਰਾ ਨੂੰ ਅਦਾਲਤ ਵਲੋਂ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਇਸ ਸਮੇਂ ਬਠਿੰਡਾ ਜੇਲ੍ਹ ’ਚ ਬੰਦ ਹਨ। ਉਹ ਸੋਮਵਾਰ ਨੂੰ ਜੇਲ੍ਹ ਬਾਹਰ ਆ ਸਕਦੇ ਹਨ।

ਉੱਥੇ ਹੀ ਦੂਜੇ ਪਾਸੇ ਹਰਮੀਤ ਸਿੰਘ ਪਠਾਣਮਾਜਰਾ ਦੇ ਫੇਸਬੁੱਕ ਅਕਾਊਂਟ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਜਿਸ ’ਚ ਲੋਕਾਂ ਦੇ ਭਰੋਸੇ ਲਈ ਧੰਨਵਾਦ ਜ਼ਾਹਿਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਪਠਾਣਮਾਜਰਾ 'ਤੇ ਸਿਵਲ ਲਾਈਨਜ਼ ਪੁਲੀਸ ਥਾਣੇ ਵਿਚ ਇਹ ਮਾਮਲਾ ਜ਼ੀਰਕਪੁਰ ਦੀ ਮਹਿਲਾ ਦੀ ਸ਼ਿਕਾਇਤ 'ਤੇ ਦਰਜ ਹੋਇਆ ਸੀ। ਵਿਧਾਇਕ ਖ਼ਿਲਾਫ਼ ਕਥਿਤ ਤੌਰ 'ਤੇ ਜਬਰ-ਜਨਾਹ, ਧੋਖਾਧੜੀ ਅਤੇ ਅਪਰਾਧਿਕ ਤੌਰ 'ਤੇ ਡਰਾਉਣ-ਧਮਕਾਉਣ ਦੇ ਦੋਸ਼ ਹਨ।

 

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਬਹਾਨੇ ਨਹੀਂ, ਸੁਰੱਖਿਅਤ ਅਤੇ ਭਰੋਸੇਯੋਗ ਪ੍ਰੀਖਿਆ ਪ੍ਰਣਾਲੀ ਚਾਹੀਦੀ- ਹਰਪਾਲ ਚੀਮਾ ਅਗਲੀ ਖ਼ਬਰ ਅਜਨਾਲਾ 'ਚ 16 ਸਾਲਾਂ ਨੌਜਵਾਨ ਨਾਲੇ ਵਿਚ ਡੁੱਬਿਆ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
Ad Position 24