11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਕਤਲ ਕਾਂਡ ਸੁਲਝਿਆ, ਮਾਮੇ ਦਾ ਪੁੱਤਰ ਗ੍ਰਿਫ਼ਤਾਰ

ਫਗਵਾੜਾ, 30 ਮਈ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਲਾਅ ਗੇਟ ਨੇੜੇ ਪਿੰਡ ਮਹੇੜੂ ਸਥਿਤ ਓਮ-3 ਅਪਾਰਟਮੈਂਟਸ...

Ad Position 21
No active advertisement
ਅਜੀਤ ਡੈਸਕ 30-05-2026

ਫਗਵਾੜਾ, 30 ਮਈ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਲਾਅ ਗੇਟ ਨੇੜੇ ਪਿੰਡ ਮਹੇੜੂ ਸਥਿਤ ਓਮ-3 ਅਪਾਰਟਮੈਂਟਸ ਕੋਲ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਦੇ ਹੋਏ ਕਤਲ ਮਾਮਲੇ ਨੂੰ ਪੁਲਿਸ ਨੇ ਕੁੱਝ ਘੰਟਿਆਂ ਵਿਚ ਹੀ ਸੁਲਝਾ ਲਿਆ ਹੈ। ਜਲੰਧਰ ਰੇਂਜ ਦੇ ਡੀ.ਆਈ.ਜੀ. ਨਵੀਨ ਸਿੰਗਲਾ ਨੇ ਅੱਜ ਸ਼ਾਮ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮ੍ਰਿਤਕ ਦੇ ਮਾਮੇ ਦੇ ਪੁੱਤਰ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ.ਆਈ.ਜੀ. ਮੁਤਾਬਕ ਸਿਮਰਨਜੀਤ ਸਿੰਘ ਤੇ ਸ਼ਰਨਜੀਤ ਸਿੰਘ ਆਪਸ ਵਿਚ ਰਿਸ਼ਤੇਦਾਰ ਹੋਣ ਦੇ ਨਾਲ-ਨਾਲ ਰੀਅਲ ਅਸਟੇਟ ਦਾ ਕਾਰੋਬਾਰ ਵੀ ਇਕੱਠੇ ਕਰਦੇ ਸਨ। ਪੁਲੀਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸ਼ਰਨਜੀਤ ਸਿੰਘ ਨੇ ਸਿਮਰਨਜੀਤ ਸਿੰਘ ਤੋਂ ਕਰੀਬ ਪੰਜ ਲੱਖ ਰੁਪਏ ਲੈਣੇ ਸਨ।

ਪੁਲਿਸ ਅਨੁਸਾਰ, ਅੱਜ ਇਹ ਆਪੋ ਆਪਣੀਆਂ ਗੱਡੀਆ ਵਿਚ ਸਵਾਰ ਹੋ ਕੇ ਪਲਾਟ ਦੇਖਣ ਲਈ ਫਗਵਾੜਾ ਦੇ ਮਹੇੜੂ ਇਲਾਕੇ ਵਿਚ ਪਹੁੰਚੇ। ਸ਼ਰਨਜੀਤ ਸਿੰਘ ਆਪਣੇ ਪੰਜ ਦੋਸਤਾਂ ਨਾਲ ਇਕ ਸਵਿਫਟ ਕਾਰ ਵਿਚ ਆਇਆ ਸੀ। ਇਸ ਦੌਰਾਨ ਪੈਸਿਆਂ ਦੇ ਲੈਣ-ਦੇਣ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜੋ ਬਾਅਦ ਵਿਚ ਹਿੰਸਕ ਰੂਪ ਧਾਰ ਗਈ।

ਡੀ.ਆਈ.ਜੀ. ਨੇ ਦੱਸਿਆ ਕਿ ਤਕਰਾਰ ਦੌਰਾਨ ਸ਼ਰਨਜੀਤ ਸਿੰਘ ਨੇ ਆਪਣੇ ਸਾਥੀ ਸੰਦੀਪ ਦੇ 32 ਬੋਰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ। ਗੋਲੀ ਸਿਰ ਵਿਚ ਲੱਗਣ ਕਾਰਨ ਸਿਮਰਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ ।
ਪੁਲਿਸ ਨੇ ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸ਼ਰਨਜੀਤ ਸਿੰਘ ਨੂੰ ਬਾਈਪਾਸ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਵਾਰਦਾਤ ਵਿਚ ਵਰਤਿਆ ਗਿਆ ਹਥਿਆਰ ਵੀ ਸ਼ਰਨਜੀਤ ਤੋਂ ਬਰਾਮਦ ਕਰ ਲਿਆ ਹੈ। ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ । ਡੀ.ਆਈ.ਜੀ. ਨੇ ਕਿਹਾ ਕਿ ਮਾਮਲੇ ਦੇ ਹਰ ਪੱਖ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸ.ਐਸ.ਪੀ. ਗੌਰਵ ਤੂਰਾ, ਐਸ.ਪੀ. ਮਾਧਵੀ ਸ਼ਰਮਾ ਵੀ ਸ਼ਾਮਿਲ ਸਨ।

 

 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਦੇ 7 ਚੌਂਕਾਂ ਵਿਚ ਪੰਜਾਬ ਪੁਲਿਸ ਦੇ ਈ ਚਲਾਨ ਹੋਏ ਸ਼ੁਰੂ- ਐਸ. ਪੀ. ਅਮਨਦੀਪ ਕੌਰ ਅਗਲੀ ਖ਼ਬਰ ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਕਤਲ ਕਾਂਡ ਸੁਲਝਿਆ, ਮਾਮੇ ਦਾ ਪੁੱਤਰ ਗ੍ਰਿਫ਼ਤਾਰ
Ad Position 24