11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਅਜਨਾਲਾ ਵਿਖੇ ਨਾਲੇ ਵਿਚ ਡੁੱਬੇ ਨੌਜਵਾਨ ਦੀ ਲਾਸ਼ ਬਰਾਮਦ

ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਦੋ ਦਿਨ ਪਹਿਲਾਂ ਅਜਨਾਲਾ ਸ਼ਹਿਰ...

Ad Position 21
No active advertisement
ਅਜੀਤ ਡੈਸਕ 31-05-2026

ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਦੋ ਦਿਨ ਪਹਿਲਾਂ ਅਜਨਾਲਾ ਸ਼ਹਿਰ ਨਾਲ ਵਗਦੇ ਸੱਕੀ ਨਾਲੇ ਵਿਚ ਡੁੱਬੇ 16 ਸਾਲਾ ਨੌਜਵਾਨ ਦੀ ਲਾਸ਼ ਅੱਜ ਸਵੇਰੇ ਬਰਾਮਦ ਹੋ ਗਈ ਹੈ। ਅੱਤ ਦੀ ਗਰਮੀ ਕਰਕੇ 29 ਮਈ ਨੂੰ ਨੌਜਵਾਨ ਅਮਨਦੀਪ ਆਪਣੇ ਦੋਸਤਾਂ ਨਾਲ ਨਹਾਉਣ ਲਈ ਸੱਕੀ ਨਾਲੇ ਗਿਆ ਸੀ, ਜਿੱਥੇ ਉਹ ਅਚਾਨਕ ਪਾਣੀ ਦੇ ਤੇਜ਼ ਵਹਾਅ ਵਿਚ ਫ਼ਸ ਕੇ ਡੁੱਬ ਗਿਆ ਸੀ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਲਗਾਤਾਰ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਬਚਾਅ ਟੀਮਾਂ ਵਲੋਂ ਵੀ ਖੋਜ ਮੁਹਿੰਮ ਚਲਾਈ ਗਈ, ਜਿਸ ਦੌਰਾਨ ਅੱਜ ਸਵੇਰੇ ਨੌਜਵਾਨ ਦੀ ਲਾਸ਼ ਸੱਕੀ ਨਾਲੇ ਵਿਚੋਂ ਬਰਾਮਦ ਕਰ ਲਈ ਗਈ। ਅਮਨਦੀਪ ਦੀ ਲਾਸ਼ ਮਿਲਣ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ। ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਇਲਾਕੇ ਵਿਚ ਵੀ ਗਮ ਦਾ ਮਾਹੌਲ ਬਣਿਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
Ad Position 24