10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪਿੰਡ ਖੁੰਦਰ ਹਿਠਾੜ ਵਿਚ ਘਰ ਵਿਚ ਦਾਖ਼ਲ ਹੋ ਕੇ ਗੋਲ਼ੀ ਚਲਾਈ

ਮਮਦੋਟ/ਫਿਰੋਜ਼ਪੁਰ, 31 ਮਈ (ਸੁਖਦੇਵ ਸਿੰਘ ਸੰਗਮ)- ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ....

Ad Position 21
No active advertisement
ਅਜੀਤ ਡੈਸਕ 31-05-2026

ਮਮਦੋਟ/ਫਿਰੋਜ਼ਪੁਰ, 31 ਮਈ (ਸੁਖਦੇਵ ਸਿੰਘ ਸੰਗਮ)- ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਖੁੰਦਰ ਹਿਠਾੜ ਵਿਖੇ ਕੁੱਝ ਲੋਕਾਂ ਦੁਆਰਾ ਕਿਸਾਨ ਦੇ ਘਰ ਵਿਚ ਦਾਖ਼ਲ ਹੋ ਕੇ ਗੋਲ਼ੀ ਚਲਾਉਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ, ਕਥਿਤ ਮਾਮੂਲੀ ਜ਼ਮੀਨੀ ਵਿਵਾਦ ਨੂੰ ਲੈ ਕੇ ਕੁੱਝ ਲੋਕ ਜੋ ਫਾਰਚੂਨਰ ਗੱਡੀ ਤੇ ਸਵਾਰ ਹੋ ਕੇ ਆਏ ਸਨ। ਇਕ ਛੋਟੇ ਕਿਸਾਨ ਦੇ ਘਰ ਹਮਲਾ ਕਰਦਿਆਂ ਗੋਲੀ ਚਲਾ ਦਿੱਤੀ ਗਈ ਤੇ ਇਸ ਦੌਰਾਨ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਿਹਾ ਪਰ ਪਰਿਵਾਰ ਦੀ ਮੁਸਤੈਦੀ ਕਾਰਨ ਹਮਲਾਵਰਾਂ ਵਿਚੋਂ ਇਕ ਨੂੰ ਕਾਬੂ ਕਰ ਲਿਆ ਗਿਆ ਜਦ ਕਿ ਬਾਕੀ ਵਿਅਕਤੀ ਗੱਡੀ ਅਤੇ ਅਸਲਾ ਛੱਡ ਕੇ ਫ਼ਰਾਰ ਹੋ ਗਏ, ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ 65 ਹਜ਼ਾਰ ਤੋਂ ਵੱਧ ਠੇਕਾ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਲਾਭ- ਹਰਜਿੰਦਰ ਸਿੰਘ ਘਾਂਗਾ ਅਗਲੀ ਖ਼ਬਰ ਕੈਬਨਿਟ ਮੰਤਰੀ ਰਵਨੀਤ ਬਿੱਟੂ ਨੇ ਐੱਸ.ਸੀ ਭਾਈਚਾਰੇ ਤੋਂ ਮੰਗੀ ਮੁਆਫ਼ੀ
Ad Position 24