10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜੂਨ '84 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਬਰਸੀ ਮਨਾਈ

ਅੰਮ੍ਰਿਤਸਰ,1 ਜੂਨ (ਜਸਵੰਤ ਸਿੰਘ ਜੱਸ) - ਜੂਨ 1984 ਤੀਜੇ ਘੱਲੂਘਾਰੇ ਦੇ ਪਹਿਲੇ ਸ਼ਹੀਦ ਵਜੋਂ ਜਾਣੇ ਜਾਂਦੇ ਭਾਈ ਮਹਿੰਗਾ ਸਿੰਘ ਬੱਬਰ ਦੀ ਬਰਸੀ ਅੱਜ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ...

Ad Position 21
No active advertisement
ਅਜੀਤ ਡੈਸਕ 01-06-2026

 ਅੰਮ੍ਰਿਤਸਰ,1 ਜੂਨ (ਜਸਵੰਤ ਸਿੰਘ ਜੱਸ) - ਜੂਨ 1984 ਤੀਜੇ ਘੱਲੂਘਾਰੇ ਦੇ ਪਹਿਲੇ ਸ਼ਹੀਦ ਵਜੋਂ ਜਾਣੇ ਜਾਂਦੇ ਭਾਈ ਮਹਿੰਗਾ ਸਿੰਘ ਬੱਬਰ ਦੀ ਬਰਸੀ ਅੱਜ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪਰਿਵਾਰ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਉਤਸ਼ਾਹ ਸਹਿਤ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ, ਹਵਾਰਾ ਕਮੇਟੀ ਦੇ ਆਗੂ ਬਾਪੂ ਗੁਰਚਰਨ ਸਿੰਘ ਪਟਿਆਲਾ, ਪ੍ਰੋਫੈਸਰ ਬਲਜਿੰਦਰ ਸਿੰਘ, ਬੇਅੰਤ ਸਿੰਘ ਖਿਆਲਾ, ਮਹਾਂਬੀਰ ਸਿੰਘ ਸੁਲਤਾਨਵਿੰਡ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡਾ, ਪਰਮਜੀਤ ਸਿੰਘ ਟਾਂਡਾ, ਜਥੇਦਾਰ ਬਖਸ਼ੀਸ਼ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸ਼ਹੀਦ ਭਾਈ ਬੱਬਰ ਦੇ ਪਰਿਵਾਰਿਕ ਮੈਂਬਰ ਤੇ ਸੰਗਤਾਂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਭਾਈ ਮਹਿੰਗਾ ਸਿੰਘ ਬੱਬਰ ਜੂਨ 1984 ਦੇ ਸਾਕਾ ਨੀਲਾ ਤਾਰਾ ਦੌਰਾਨ ਇਕ ਜੂਨ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਨੀਮ ਫੌਜੀ ਦਸਤਿਆਂ ਦੀ ਗੋਲਾਬਾਰੀ ਦੌਰਾਨ ਸ਼ਹੀਦ ਹੋ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 4 ਆਈ.ਪੀ.ਐਸ. ਅਧਿਕਾਰੀਆਂ ਨੂੰ ਡੀ.ਆਈ.ਜੀ. ਦੇ ਰੈਂਕ ‘ਤੇ ਤਰੱਕੀ ਅਗਲੀ ਖ਼ਬਰ ਜਲੰਧਰ ਵਿਚ 82 ਅਧਿਆਪਕਾਂ ਨੂੰ ਜਨਗਣਨਾ ਡਿਊਟੀ ਤੋਂ ਗੈਰਹਾਜ਼ਰ ਰਹਿਣ ਲਈ ਨੋਟਿਸ ਜਾਰੀ
Ad Position 24