10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ ਅਕਾਲੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੇ ਸਥਾਨਕ ਗਰੀਨ...

Ad Position 21
No active advertisement
ਅਜੀਤ ਡੈਸਕ 01-06-2026

 ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ ਅਕਾਲੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੇ ਸਥਾਨਕ ਗਰੀਨ ਐਵੇਨਿਊ ਸਥਿਤ ਕੋਠੀ ਵਿਖੇ ਅੱਜ ਪੰਜਾਬ ਪੁਲਿਸ ਵਲੋਂ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸਦਾ ਕਾਰਨ ਬੀਤੇ ਦਿਨ ਮਜੀਠਾ ਵਿਖੇ ਦਿੱਤੇ ਗਏ ਰੋਸ ਧਰਨੇ ਉਪਰੰਤ ਪੁਲਿਸ ਵਲੋਂ ਦਰਜ ਕੀਤੇ ਪਰਚੇ ਨੂੰ ਸਮਝਿਆ ਜਾ ਰਿਹਾ ਹੈ। ਪੁਲਿਸ ਵਲੋਂ ਸਰਦਾਰ ਮਜੀਠੀਆ ਦੇ ਘਰ ਨੂੰ ਜਾਂਦੇ ਸਾਰੇ ਰਸਤਿਆਂ 'ਤੇ ਸਖਤ ਨਾਕਾਬੰਦੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਸਰਦਾਰ ਮਜੀਠੀਆ ਅਤੇ ਬੀਬਾ ਗਨੀਵ ਕੌਰ ਪੁਲਿਸ ਛਾਪੇਮਾਰੀ ਵੇਲੇ ਘਰ ਨਹੀਂ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਬੁਖਲਾ ਆ ਗਈ ਹੈ - ਮਜੀਠੀਆ ਦੀ ਰਿਹਾਇਸ਼ 'ਤੇ ਛਾਪੇਮਾਰੀ ਨੂੰ ਲੈ ਕੇ ਬੋਲੇ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਲੰਡਨ ਓਨਟਾਰੀਓ ਵਿਖੇ ਗੁਰਦੁਆਰਾ ਸਾਹਿਬ ਦੀ ਨਵ ਉਸਾਰੀ ਸੇਵਾ ਸ਼ੁਰੂ
Ad Position 24