10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਫ਼ਾਈ ਮਜ਼ਦੂਰ ਯੂਨੀਅਨ ਨੇ ਸਾੜਿਆ ਰਵਨੀਤ ਬਿੱਟੂ ਦਾ ਪੁਤਲਾ

ਰਾਜਪੁਰਾ, 1 ਜੂਨ (ਰਣਜੀਤ ਸਿੰਘ)- ਅੱਜ ਇਥੇ ਟਾਹਲੀ ਵਾਲੇ ਚੌਂਕ ਵਿਖੇ...

Ad Position 21
No active advertisement
ਅਜੀਤ ਡੈਸਕ 01-06-2026

ਰਾਜਪੁਰਾ, 1 ਜੂਨ (ਰਣਜੀਤ ਸਿੰਘ)- ਅੱਜ ਇਥੇ ਟਾਹਲੀ ਵਾਲੇ ਚੌਂਕ ਵਿਖੇ ਸਫ਼ਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਹੰਸਰਾਜ ਬਨਵਾੜੀ ਦੀ ਅਗਵਾਈ ਵਿਚ ਸੈਂਕੜੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜਿਆ ਅਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਨਾਅਰੇਬਾਜੀ ਕੀਤੀ।

ਇਸ ਮੌਕੇ ਤੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਰਵਨੀਤ ਬਿੱਟੂ ਵਲੋਂ ਬੋਲੀ ਗਈ ਸ਼ਬਦਾਵਲੀ ਬੇਹੱਦ ਨਿੰਦਣਯੋਗ ਹੈ। ਇਸ ਲਈ ਉਹ ਇਸਦੀ ਨਿਖੇਦੀ ਕਰਦੇ ਹਨ ਅਤੇ ਰਵਨੀਤ ਬਿੱਟੂ ਵਲੋਂ ਮੰਗੀ ਮੁਆਫੀ ਕਾਫੀ ਨਹੀਂ ਹੈ। ਇਸ ਮੌਕੇ ਤੇ ਔਰਤ ਮੁਲਾਜ਼ਮਾਂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਰੇਸ਼ ਕੁਮਾਰ ਕਾਲਾ ਬਣੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਗਲੀ ਖ਼ਬਰ ਪੁਲਿਸ ਨੇ ਵੱਡਾ ਚੋਰੀ ਕਰਨ ਵਾਲਾ ਗਿਰੋਹ ਫੜਿਆ
Ad Position 24