08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਅਹਿਮ ਕਦਮ, ਸੇਵਾ ਨਿਯਮਾਂ 'ਚ ਸੋਧ ਮਨਜ਼ੂਰ

ਚੰਡੀਗੜ੍ਹ, 1 ਜੂਨ 2026- ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਚੋਣ...

Ad Position 21
No active advertisement
ਅਜੀਤ ਡੈਸਕ 01-06-2026

ਚੰਡੀਗੜ੍ਹ, 1 ਜੂਨ 2026- ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਚੋਣ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਤੇਜ਼ ਬਣਾਉਣ ਲਈ ਵਿਭਾਗ ਦੇ ਸੇਵਾ ਨਿਯਮਾਂ ਵਿਚ ਅਹਿਮ ਸੋਧ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਵੋਟਰ ਸੂਚੀਆਂ ਦੀ ਸੁਧਾਈ (SIR) ਦੇ ਕੰਮ ਨੂੰ ਦੇਖਦੇ ਹੋਏ, ਚੋਣ ਕਾਨੂੰਗੋ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜ਼ਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰ ਦਿੱਤਾ ਗਿਆ ਹੈ। ਇਸ ਨਾਲ ਤਹਿਸੀਲਦਾਰਾਂ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ ਅਤੇ ਚੋਣ ਪ੍ਰਕਿਰਿਆ ਵਿਚ ਤੇਜ਼ੀ ਆਵੇਗੀ।

ਇਸ ਮੀਟਿੰਗ ਵਿਚ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਦੇ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਸਮਾਂ-ਬੱਧ ਬਣਾਉਣ ਲਈ 'ਤੁਹਾਡੀ ਸਰਕਾਰ' ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਪੁਲਿਸ ਕਮਿਸ਼ਨਰ ਸਮੇਤ 11 ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਹੈਰੋਇਨ ਮਾਮਲੇ ਵਿਚ ਨਾਮਜ਼ਦ 5 ਦੋਸ਼ੀਆਂ ਦੀ ਪ੍ਰਾਪਰਟੀ ਫਰੀਜ਼
Ad Position 24