08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਿਕਰਮ ਸਿੰਘ ਮਜੀਠੀਆ 'ਤੇ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਪਰਚੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੰਤਰੀ...

Ad Position 21
No active advertisement
ਅਜੀਤ ਡੈਸਕ 01-06-2026

ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਦੁਰਵਰਤੋਂ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਮਜੀਠਾ ਹਲਕੇ ਵਿਚ ਚੋਣਾਂ ਦੌਰਾਨ ਵੱਡੀ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੂੰ ਸ. ਮਜੀਠੀਆ ਨਾਲੋਂ ਤੋੜਨ ਵਿਚ ਕਾਮਯਾਬ ਨਹੀਂ ਹੋਈ, ਇਸੇ ਦੀ ਰੰਜਿਸ਼ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਹਥਕੰਡਿਆਂ ਨੂੰ ਭਲੀ-ਭਾਂਤੀ ਸਮਝਦੇ ਹਨ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਮਹਿਲਾਵਾਂ ਲਈ ਐਲਾਨ, 1 ਜੁਲਾਈ ਤੋਂ ਮਿਲਣਗੇ 1000-1500 ਰੁਪਏ ਅਗਲੀ ਖ਼ਬਰ ਲੋਪੋਕੇ ਵਿਖੇ 'ਮੇਰੀ ਰਸੋਈ ਸਕੀਮ' ਤਹਿਤ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Ad Position 24