08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮੰਗਾਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ ਵੱਡੀ ਗਿਣਤੀ ’ਚ ਅਧਿਆਪਕ ਚੰਡੀਗੜ੍ਹ ਲਈ ਰਵਾਨਾ

ਸੁਲਤਾਨਪੁਰ ਲੋਧੀ, 2 ਜੂਨ 2026- (ਥਿੰਦ)-ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ...

Ad Position 21
No active advertisement
ਅਜੀਤ ਡੈਸਕ 02-06-2026

ਸੁਲਤਾਨਪੁਰ ਲੋਧੀ, 2 ਜੂਨ 2026- (ਥਿੰਦ)-ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ, ਪੈਡਿੰਗ ਡੀ. ਏ. ਕਿਸ਼ਤਾਂ ਲੈਣ ਅਤੇ ਹੋਰ ਬਕਾਇਆ ਭੱਤਿਆਂ ਨੂੰ ਲਾਗੂ ਕਰਵਾਉਣ ਲਈ ਗੋਰਮਿੰਟ ਟੀਚਰ ਯੂਨੀਅਨ ਪੰਜਾਬ ਵਲੋਂ ਮੁਹਾਲੀ ਵਿਖੇ ਪੰਜਾਬ ਸਰਕਾਰ ਨੂੰ ਘੇਰਨ ਲਈ ਕੀਤੇ ਜਾ ਰਹੇ ਪ੍ਰੋਗਰਾਮ ਤਹਿਤ ਕਪੂਰਥਲਾ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਪ੍ਰਧਾਨ ਸੁਖਚੈਨ ਸਿੰਘ ਬੱਧਨ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਸੁਖਦੇਵ ਸਿੰਘ ਬੂਲਪੁਰ ਦੀ ਅਗਵਾਈ ਹੇਠ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰਵਾਨਾ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ।

ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਈ. ਏ. ਐਸ. ਅਤੇ ਪੀ. ਸੀ. ਐਸ. ਲਾਬੀ ਨੂੰ ਡੀ. ਏ. ਦੀਆਂ ਦਿੱਤੀਆਂ ਜਾ ਰਹੀਆਂ ਹਨ ਜਦ ਕਿ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵਾਂਝੇ ਰੱਖਿਆ ਗਿਆ ਹੈ। ਇਸ ਮੌਕੇ ਅਵਤਾਰ ਸਿੰਘ ਹੈਬਤਪੁਰ, ਗੁਰਪ੍ਰੀਤ ਸਿੰਘ ਮੰਗੂਪੁਰ, ਸੁਖਵਿੰਦਰ ਸਿੰਘ ਠੱਟਾ ਨਵਾਂ , ਗੁਰਮੇਜ਼ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਜ਼ੀਰਕਪੁਰ-ਪਟਿਆਲਾ ਹਾਈਵੇ 'ਤੇ ਕੰਟੇਨਰ ਨੂੰ ਲੱਗੀ ਭਿਆਨਕ ਅੱਗ
Ad Position 24