08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ 32 ਵੀਂ ਪੈਦਲ ਯਾਤਰਾ ਰਵਾਨਾ

ਡੇਰਾ ਬਾਬਾ ਨਾਨਕ, 2 ਜੂਨ (ਹੀਰਾ ਸਿੰਘ ਮਾਂਗਟ)- ਪਹਿਲੀ ਪਾਤਿਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ...

Ad Position 21
No active advertisement
ਅਜੀਤ ਡੈਸਕ 02-06-2026

ਡੇਰਾ ਬਾਬਾ ਨਾਨਕ, 2 ਜੂਨ (ਹੀਰਾ ਸਿੰਘ ਮਾਂਗਟ)- ਪਹਿਲੀ ਪਾਤਿਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ 32 ਵੀਂ ਪੈਦਲ ਯਾਤਰਾ ਅੱਜ ਜੈਕਾਰਿਆਂ ਦੀਆਂ ਗੂੰਜਾਂ ਨਾਲ ਰਵਾਨਾ ਹੋਈ ਹੈ। ਯਾਤਰਾ ਦੇ ਆਰੰਭ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਸੈਲਾਬ ਉਮੜਿਆ ਤੇ ਕਸਬਾ ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਖਾਲਸਾਹੀ ਰੰਗ ਵਿੱਚ ਰੰਗਿਆ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਯਾਤਰਾ ਦੇ ਮੁੱਖ ਪ੍ਰਬੰਧਕ ਡਾਕਟਰ ਗੁਰਦੇਵ ਸਿੰਘ ਧਾਰੋਵਾਲੀ ਦੀਆਂ ਦੱਸਿਆ ਕਿ ਇਹ ਮਹਾਨ ਪੈਦਲ ਯਾਤਰਾ ਵੱਖ ਵੱਖ ਸੂਬਿਆਂ ਤੋਂ ਹੁੰਦੀ ਹੋਈ 36 ਦਿਨ ਦਾ ਸਫਰ ਤੈਅ ਕਰਨ ਉਪਰੰਤ ਸ੍ਰੀ ਹੇਮਕੁੰਟ ਸਾਹਿਬ ਵਿਖੇ ਪੁੱਜੇਗੀ ਤੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਕਰਨ ਉਪਰੰਤ 6 ਜੁਲਾਈ ਨੂੰ ਇਹ ਯਾਤਰਾ ਫਿਰ ਵਾਪਸ ਡੇਰਾ ਬਾਬਾ ਨਾਨਕ ਪਰਤੇਗੀ। ਇਸ ਪੈਦਲ ਯਾਤਰਾ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਸਵਾਰ ਔਰਤ ਨੂੰ ਟਰਾਲੇ ਨੇ ਕੁਚਲਿਆ ਅਗਲੀ ਖ਼ਬਰ ਦਿੱਲੀ 'ਚ ਕਾਂਗਰਸ ਦੀ ਵੱਡੀ ਬੈਠਕ, ਰਾਹੁਲ ਗਾਂਧੀ ਪਹੁੰਚੇ
Ad Position 24