08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮੁਹਾਲੀ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਗਿਆ

ਡੇਰਾਬੱਸੀ , 2 ਜੂਨ (ਰਣਬੀਰ ਸਿੰਘ ਪੜ੍ਹੀ)- ਮੁਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੰਯੁਕਤ ਕਿਸਾਨ ਮੋਰਚਾ...

Ad Position 21
No active advertisement
ਅਜੀਤ ਡੈਸਕ 02-06-2026

ਡੇਰਾਬੱਸੀ , 2 ਜੂਨ (ਰਣਬੀਰ ਸਿੰਘ ਪੜ੍ਹੀ)- ਮੁਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ (ਡੀਸੀ) ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਇਸ ਰੋਸ ਪ੍ਰਦਰਸ਼ਨ ਵਿਚ ਖ਼ਾਸ ਤੌਰ 'ਤੇ ਡੇਰਾਬੱਸੀ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਪ੍ਰਦਰਸ਼ਨ ਦੌਰਾਨ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਕਿਸਾਨਾਂ ਨੇ ਮੰਗ ਕੀਤੀ ਕਿ ਫ਼ਸਲਾਂ ਦੀ ਖ਼ਰੀਦ ਲਈ ਐਮ.ਐਸ.ਪੀ. ਦਾ ਪੱਕਾ ਕਾਨੂੰਨ ਬਣਾਇਆ ਜਾਵੇ। ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲਿਆ ਜਾਵੇ ਅਤੇ ਦੇਸ਼ ਵਿਚ ਵਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਸੇਵਾ ਕੇਂਦਰਾਂ ਵਿਚੋਂ ਬਰਖ਼ਾਸਤ ਕੀਤੇ ਗਏ ਮਜ਼ਦੂਰਾਂ ਨੂੰ ਦੁਬਾਰਾ ਨੌਕਰੀਆਂ 'ਤੇ ਬਹਾਲ ਕਰਨ ਦੀ ਵੀ ਮੰਗ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਨਵੇਂ ਐਸ.ਐਚ.ਓ. ਦਿਲਬਾਗ ਸਿੰਘ ਨੇ ਰਾਮਾਂ ਮੰਡੀ ਥਾਣੇ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ, ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ
Ad Position 24