08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਦੋ ਵਿਦਿਆਰਥੀਆਂ ਨੇ ਜੇ.ਈ.ਈ. ਅਡਵਾਂਸ ਦੀ ਪ੍ਰੀਖਿਆ ਕੀਤੀ ਪਾਸ

ਸੰਗਰੂਰ 2 ਮਈ, (ਧੀਰਜ ਪਸੋਰੀਆ)- ਜ਼ਿਲਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਦੋ ਵਿਦਿਆਰਥੀਆਂ...

Ad Position 21
No active advertisement
ਅਜੀਤ ਡੈਸਕ 02-06-2026

ਸੰਗਰੂਰ 2 ਮਈ, (ਧੀਰਜ ਪਸੋਰੀਆ)- ਜ਼ਿਲਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਦੋ ਵਿਦਿਆਰਥੀਆਂ ਨੇ ਜੇ. ਈ. ਈ. ਅਡਵਾਂਸ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲਾਂ ਦੇ ਨਾਲ ਨਾਲ ਜਿਲਾ ਸੰਗਰੂਰ ਦਾ ਨਾ ਰੋਸ਼ਨ ਕੀਤਾ ਹੈ। ਮੈਰੀਟੋਰੀਅਸ ਸਕੂਲ ਘਾਬਦਾਂ ਦੇ ਗਗਨਦੀਪ ਸਿੰਘ ਨੇ ਇਸ ਪ੍ਰੀਖਿਆ ਵਿਚ 2771ਵਾਂ ਰੈਂਕ ਪ੍ਰਾਪਤ ਕੀਤਾ ਹੈ। ਉਸ ਨੇ ਦਸਵੀਂ ਤੱਕ ਦੀ ਪੜ੍ਹਾਈ ਆਪਣੇ ਪਿੰਡ ਦੇ ਹੀ ਸਕੂਲ ਸਰਕਾਰੀ ਹਾਈ ਸਕੂਲ ਜਲੂਰ ਤੋਂ ਕੀਤੀ ਹੈ। ਇਸੇ ਤਰ੍ਹਾਂ ਸਕੂਲ ਆਫ ਐਮੀਨੈਂਸ ਛਾਜਲੀ ਦੇ ਵਿਦਿਆਰਥੀ ਹਰਮਨਦੀਪ ਸ਼ਰਮਾ ਨੇ ਇਸ ਪ੍ਰੀਖਿਆ ਵਿਚ 29830 ਵਾਂ ਰੈਂਕ ਪ੍ਰਾਪਤ ਕੀਤਾ ਹੈ। ਜਿਲੇ ਦੇ ਮੈਟਰੋਰੀਅਸ ਘਾਬਦਾਂ ਦੇ ਗੁਰਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਦੇ ਮਨਪ੍ਰੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਦੇ ਜਸਕਰਨ ਸਿੰਘ ਅਤੇ ਦਵਿੰਦਰ ਸਿੰਘ, ਸਰਕਾਰੀ ਗਰਲਜ ਸੀਨੀਅਰ ਸੈਕੈਂਡਰੀ ਸਕੂਲ ਸੁਨਾਮ ਬੇ ਰਹਿਮਤ ਕੌਰ ਨੇ ਪ੍ਰੈਪਰੈਂਕ ਪ੍ਰਾਪਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸ ਜਿਲ੍ਹੇ ਦੇ 28 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਦੀ ਇਸ ਪ੍ਰੀਖਿਆ ਲਈ ਕੁਆਲੀਫਾਈ ਕੀਤਾ ਸੀ ਅਤੇ ਇਹਨਾਂ ਵਿਦਿਆਰਥੀਆਂ ਨੂੰ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਤ ਵੀ ਕੀਤਾ ਗਿਆ ਸੀ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਨੇ ਇਹਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸਿੰਗਰ ਬੀ ਪਰਾਕ ਦੇ ਘਰ ਦੇ ਕੋਲ ਫਾਇਰਿੰਗ, 4 ਗ੍ਰਿਫ਼ਤਾਰ ਅਗਲੀ ਖ਼ਬਰ ਕਰਿਆਨਾ ਸਟੋਰ ਦੀ ਹੋਈ ਹੱਤਿਆ ਦੇ ਰੋਸ ’ਚ ਦੁਕਾਨਦਾਰਾਂ ਵਲੋਂ ਅੱਜ ਵੀ ਬਜ਼ਾਰ ਬੰਦ
Ad Position 24