08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੜਕ ਹਾਦਸੇ ਵਿਚ ਇਕ ਅਧਿਆਪਕਾ ਦੀ ਮੌਤ, ਇਕ ਗੰਭੀਰ ਜਖਮੀ

ਬਰਨਾਲਾ/ਹੰਡਿਆਇਆ, 2 ਜੂਨ (ਗੁਰਜੀਤ ਸਿੰਘ ਖੁੱਡੀ) - ਛੋਟੇ ਹਾਥੀ ਦੀ ਟੱਕਰ ਨਾਲ ਸਕੂਟਰੀ ਸਵਾਰ ਇਕ ਔਰਤ ਦੀ ਮੌਤ ਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਹੰਡਿਆਇਆ ਦੇ ਸਟੈਂਡਰਡ...

Ad Position 21
No active advertisement
ਅਜੀਤ ਡੈਸਕ 02-06-2026

ਬਰਨਾਲਾ/ਹੰਡਿਆਇਆ, 2 ਜੂਨ (ਗੁਰਜੀਤ ਸਿੰਘ ਖੁੱਡੀ) - ਛੋਟੇ ਹਾਥੀ ਦੀ ਟੱਕਰ ਨਾਲ ਸਕੂਟਰੀ ਸਵਾਰ ਇਕ ਔਰਤ ਦੀ ਮੌਤ ਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਹੰਡਿਆਇਆ ਦੇ ਸਟੈਂਡਰਡ ਚੌਕ ਓਵਰਬ੍ਰਿਜ ਦੇ ਹੇਠਾਂ ਬਰਨਾਲਾ ਤੋਂ ਬਠਿੰਡਾ ਨੂੰ ਜਾ ਰਹੀ ਸਕੂਟਰੀ 'ਤੇ ਅਮਨਪ੍ਰੀਤ ਕੌਰ (28) ਪੁੱਤਰੀ ਜਸਪਾਲ ਸਿੰਘ ਤੇ ਸਰਬਜੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਵਾਸੀ ਸੇਖਾ ਮਦਰ ਟੀਚਰ ਸਕੂਲ ਹੰਡਿਆਇਆ ਨੂੰ ਜਾ ਰਹੀਆਂ ਸਨ ਤਾਂ ਮਾਨਸਾ ਵਾਲੇ ਪਾਸੇ ਤੋਂ ਛੋਟੇ ਹਾਥੀ ਦੀ ਟੱਕਰ ਨਾਲ ਗੰਭੀਰ ਜਖਮੀ ਹੋ ਗਈਆਂ।
ਜ਼ਖ਼ਮੀ ਔਰਤਾਂ ਨੂੰ ਸੜਕ ਸੁਰੱਖਿਆ ਫੋਰਸ ਹੰਡਿਆਇਆ ਦੇ ਏ.ਐਸ.ਆਈ. ਗੁਰਬਖਸੀਸ ਸਿੰਘ ਟੀਮ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਉਪਰੰਤ ਅਮਨਪ੍ਰੀਤ ਕੌਰ ਦੀ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਭੁੱਚੋ ਮੰਡੀ (ਬਠਿੰਡਾ) ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਇਲਾਜ ਦੌਰਾਨ ਦੀ ਮੌਤ ਹੋ ਗਈ। ਜਦਕਿ ਸਰਬਜੀਤ ਕੌਰ ਬਰਨਾਲਾ ਵਿਖੇ ਹਸਪਤਾਲ ਦਾਖ਼ਲ ਹੈ।

Ad Position 22
No active advertisement
ਪਿਛਲੀ ਖ਼ਬਰ ਰਣਧੀਰ ਸਿੰਘ ਧੀਰਾ ਖੁੱਡੀਆਂ ਬਣੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਗਲੀ ਖ਼ਬਰ ਕੋਰਟ 'ਚ ਚੱਲ ਰਹੇ ਜ਼ਮੀਨੀ ਵਿਵਾਦ ਦੌਰਾਨ ਭਿੜੀਆਂ ਦੋ ਧਿਰਾਂ
Ad Position 24