08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਲਾਨੌਰ ਦੇ ਨਿੱਜੀ ਹਸਪਤਾਲ ਵਿਚ ਗ੍ਰਨੇਡ ਸੁੱਟਣ ਵਾਲਾ ਪੁਲਿਸ ਨੇ ਕੁਝ ਘੰਟਿਆਂ ਵਿਚ ਕੀਤਾ ਕਾਬੂ

ਗੁਰਦਾਸਪੁਰ, 2 ਜੂਨ (ਗੁਰਪ੍ਰਤਾਪ ਸਿੰਘ) - ਅੱਜ ਦੁਪਹਿਰ ਦੇ ਕਰੀਬ ਢਾਈ ਵਜੇ ਕਲਾਨੌਰ ਦੇ ਇਕ ਨਿੱਜੀ ਹਸਪਤਾਲ ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ...

Ad Position 21
No active advertisement
ਅਜੀਤ ਡੈਸਕ 02-06-2026

ਗੁਰਦਾਸਪੁਰ, 2 ਜੂਨ (ਗੁਰਪ੍ਰਤਾਪ ਸਿੰਘ) - ਅੱਜ ਦੁਪਹਿਰ ਦੇ ਕਰੀਬ ਢਾਈ ਵਜੇ ਕਲਾਨੌਰ ਦੇ ਇਕ ਨਿੱਜੀ ਹਸਪਤਾਲ ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਮੌਕੇ ਤੋਂ ਸਬੂਤ ਇਕੱਠੇ ਕਰਨ ਤੋਂ ਬਾਅਦ ਵੱਖ ਵੱਖ ਟੀਮਾਂ ਬਣਾ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਐਸ.ਐਸ.ਪੀ. ਗੁਰਦਾਸਪੁਰ ਅਦਿਤਿਆ ਨੇ ਦੇਰ ਸ਼ਾਮ ਕੀਤੀ ਗਈ ਪ੍ਰੈਸ ਵਾਰਤਾ ਵਿਚ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕਲਾਨੌਰ ਵਿਖੇ ਗ੍ਰਨੇਡ ਹਮਲਾ ਕਰਨ ਵਾਲਾ ਦੋਸ਼ੀ ਗੁਰਦਾਸਪੁਰ ਪੁਲਿਸ ਵਲੋਂ ਤਰਨ ਤਾਰਨ ਤੋਂ ਕਾਬੂ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲ ਉੱਪਰ ਗ੍ਰਨੇਡ ਹਮਲਾ ਹੋਣ ਤੋਂ ਬਾਅਦ ਤੁਰੰਤ ਐਕਸ਼ਨ ਵਿਚ ਆਉਂਦੇ ਹੋਏ ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਇਸ ਮਾਮਲੇ ਨੂੰ ਹੱਲ ਕਰਨ ਲਈ ਸਬੂਤ ਜਟਾਉਣੇ ਅਤੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਖੰਘਾਲਣ, ਹਿਊਮਨ ਇੰਟੈਲੀਜੈਂਸ ਅਤੇ ਟੈਕਨੀਕਲ ਤਰੀਕੇ ਨਾਲ ਕੀਤੀ ਗਈ ਤਫਤੀਸ਼ ਵਿਚ ਪੁਲਿਸ ਵਲੋਂ ਧਰਮਿੰਦਰ ਸਿੰਘ ਉਰਫ ਟਿੰਡੀ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਅਗਵਾਨ ਨੂੰ ਤਰਨ ਤਾਰਨ ਤੋਂ ਕਾਬੂ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਦੇ ਖ਼ਿਲਾਫ਼ ਇਕ ਚੋਰੀ ਅਤੇ ਦੋ ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਪਹਿਲਾਂ ਵੀ ਦਰਜ ਹਨ। ਐਸ.ਐਸ.ਪੀ. ਗੁਰਦਾਸਪੁਰ ਮੁਤਾਬਿਕ ਇਸ ਮਾਮਲੇ ਦੀ ਤਫਤੀਸ਼ ਚੱਲ ਰਹੀ ਹੈ ਅਤੇ ਇਸ ਵਿਚ ਹੋਰ ਵੀ ਖ਼ੁਲਾਸੇ ਹੋਣ ਦੀ ਆਸ ਹੈ। 

Ad Position 22
No active advertisement
ਪਿਛਲੀ ਖ਼ਬਰ ਰਾਤ ਦੇ ਹਨੇਰੇ 'ਚ ਵਿਧਾਇਕ ਮਾਣੂੰਕੇ ਦੀ ਵੱਡੀ ਕਾਰਵਾਈ, ਵੇਅਰ ਹਾਊਸ ਦੀ ਕਣਕ 'ਤੇ ਪਾਣੀ ਪਾਉਣ ਦਾ ਪਰਦਾਫਾਸ਼ ਅਗਲੀ ਖ਼ਬਰ ਸੀ.ਬੀ.ਐੱਸ.ਈ. ਵਿਵਾਦ 'ਤੇ ਕੇਂਦਰ ਦਾ ਵੱਡਾ ਐਕਸ਼ਨ, ਚੇਅਰਮੈਨ ਤੇ ਸਕੱਤਰ ਦਾ ਤਬਾਦਲਾ
Ad Position 24