08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅਸਮਾਨੀ ਬਿਜਲੀ ਡਿੱਗਣ ਕਰਕੇ ਅੱਗ ਲੱਗਣ ਕਾਰਨ ਕਿਸਾਨ ਪਰਿਵਾਰ ਦਾ ਵੱਡਾ ਨੁਕਸਾਨ

ਅਜਨਾਲਾ, 3 ਜੂਨ ( ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਨੇੜਲੇ ਸਰਹੱਦੀ ਪਿੰਡ ਬੱਲ ਲੱਭੇ ਦਰਿਆ ਵਿਖੇ ਅੱਜ ਸਵੇਰੇ ਤੜਕਸਾਰ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਕਿਸਾਨ ਦੇ....

Ad Position 21
No active advertisement
ਅਜੀਤ ਡੈਸਕ 03-06-2026

ਅਜਨਾਲਾ, 3 ਜੂਨ ( ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਨੇੜਲੇ ਸਰਹੱਦੀ ਪਿੰਡ ਬੱਲ ਲੱਭੇ ਦਰਿਆ ਵਿਖੇ ਅੱਜ ਸਵੇਰੇ ਤੜਕਸਾਰ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਕਿਸਾਨ ਦੇ ਘਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਦੇਖਦੇ ਹੀ ਦੇਖਦੇ ਟਰੈਕਟਰ ਸਮੇਤ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਪ੍ਰਭਾਵਿਤ ਕਿਸਾਨ ਜਗਜੀਤ ਸਿੰਘ ਨੇ ਦੱਸਿਆ ਕਿ ਅਸਮਾਨੀ ਬਿਜਲੀ ਡਿੱਗਣ ਤੋਂ ਬਾਅਦ ਉਨ੍ਹਾਂ ਦੇ ਘਰ ਅਤੇ ਸ਼ੈੱਡ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਟਰੈਕਟਰ, ਖੇਤੀਬਾੜੀ ਦਾ ਹੋਰ ਸਾਮਾਨ ਅਤੇ ਘਰੇਲੂ ਵਸਤਾਂ ਅੱਗ ਦੀ ਲਪੇਟ ਵਿਚ ਆ ਗਈਆਂ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ ਲਗਭਗ 25 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ, ਪਰਿਵਾਰਕ ਮੈਂਬਰਾਂ ਅਤੇ ਅਜਨਾਲਾ ਤੋਂ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਵਲੋਂ ਬੜੀ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਗਨੀਮਤ ਇਹ ਰਹੀ ਕਿ ਅੱਗ ਲੱਗਣ ਸਮੇਂ ਘਰ ਵਿਚ ਮੌਜੂਦ ਪਰਿਵਾਰਕ ਮੈਂਬਰ ਸਮੇਂ ਸਿਰ ਬਾਹਰ ਨਿਕਲ ਗਏ ਅਤੇ ਇਕ ਵੱਡਾ ਹਾਦਸਾ ਟਲ ਗਿਆ, ਪ੍ਰਭਾਵਿਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਡੀ.ਕੇ. ਸ਼ਿਵਕੁਮਾਰ ਅੱਜ ਬਣਨਗੇ ਕਰਨਾਟਕ ਦੇ 24ਵੇਂ ਮੁੱਖ ਮੰਤਰੀ ਅਗਲੀ ਖ਼ਬਰ
Ad Position 24