08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 3 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਸਕੂਲ....

Ad Position 21
No active advertisement
ਅਜੀਤ ਡੈਸਕ 03-06-2026

ਚੰਡੀਗੜ੍ਹ, 3 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ ਤੇ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿਚ 15% ਤੋਂ ਵੱਧ ਫ਼ੀਸਾਂ ਵਧਾਈਆਂ ਹਨ, ਉਨ੍ਹਾਂ ਨੂੰ ਵਾਧੂ ਫੀਸਾਂ ਵਾਪਸ ਕਰਨੀਆਂ ਪੈਣਗੀਆਂ।

ਸਰਕਾਰ ਇਸ ਨੂੰ ਲਾਗੂ ਕਰਨ ਲਈ ਇਕ ਸਖ਼ਤ ਕਾਨੂੰਨ ਲਿਆਏਗੀ। ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ 'ਤੇ ਲਾਗੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕਾਨੂੰਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਵਿਚ ਵਾਪਰੀ ਘਟਨਾ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ, ਜਿਥੇ ਇਕ ਵਿਦਿਆਰਥਣ ਵਲੋਂ ਵਧੀ ਹੋਈ ਫ਼ੀਸ ਕਾਰਨ ਖ਼ੁਦਕੁਸ਼ੀ ਕਰ ਲਈ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ‌ਨਿੱਜੀ ਸਕੂਲਾਂ ਦੀ ਮਨਮਾਨੀ ਨਹੀਂ ਚੱਲਣ ਦਿਆਂਗੇ ਤੇ ਜੇਕਰ ਕੋਈ ਸਕੂਲ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ : ਡੇਰਾਬਸੀ ਮੁਹਾਲੀ ਤੇ ਖਰੜ ਅਦਾਲਤਾਂ 'ਚ ਆਮ ਲੋਕਾਂ ਦੇ ਦਾਖਲੇ 'ਤੇ ਰੋਕ ਅਗਲੀ ਖ਼ਬਰ ਪੀ.ਆਰ.ਟੀ.ਸੀ. ਬੱਸ ਤੋਂ ਡਿੱਗਣ ਕਾਰਨ ਔਰਤ ਦੀ ਹੋਈ ਮੌਤ
Ad Position 24