08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੈਸ ਕਟਰ ਦੀ ਮਦਦ ਨਾਲ ਏ.ਟੀ.ਐਮ. ਲੁੱਟਣ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਗੈਸ ਕਟਰ ਦੀ ਮਦਦ ਨਾਲ ਏ.ਟੀ.ਐਮ. ਲੁੱਟਣ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਦੋਸ਼ੀਆਂ ਦੀ...

Ad Position 21
No active advertisement
ਅਜੀਤ ਡੈਸਕ 03-06-2026

ਲੁਧਿਆਣਾ, 3 ਮਈ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਪੁਲਿਸ ਨੇ ਗੈਸ ਕਟਰ ਦੀ ਮਦਦ ਨਾਲ ਏ.ਟੀ.ਐਮ. ਲੁੱਟਣ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਦੋਸ਼ੀਆਂ ਦੀ ਪਹਿਚਾਨ ਦੀਪਕ ਕੁਮਾਰ ਉਰਫ ਦੀਪੂ ਅਤੇ ਜਸਮਿੰਦਰ ਸਿੰਘ ਉਰਫ਼ ਜੱਸ ਦੇ ਰੂਪ ਵਿਚ ਹੋਈ ਹੈ।ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਕਾਬੂ ਕੀਤੇ ਗਏ ਦੋਸ਼ੀ ਗੈਸ ਕਟਰ ਦੀ ਮਦਦ ਨਾਲ ਏ.ਟੀ.ਐਮ. ਨੂੰ ਲੁੱਟਦੇ ਸਨ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਦੇ ਕਬਜ਼ੇ ਚੋਂ ਏ.ਟੀ.ਐਮ. ਨੂੰ ਕੱਟਣ ਲਈ ਵਰਤੇ ਜਾਂਦੇ ਗੈਸ ਕਟਰ, ਹੋਰ ਉਪਕਰਨ ਅਤੇ ਇਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਬੂ ਕੀਤੇ ਗਏ ਦੋਸ਼ੀਆਂ ਖਿਲਾਫ 21 ਦੇ ਕਰੀਬ ਮੁਕਦਮੇ ਦਰਜ ਹਨ।

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ਦੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ ਅਗਲੀ ਖ਼ਬਰ ਮਜੀਠੀਆ ਮਾਮਲੇ ਚ ਬਚਾਅ ਪੱਖ ਨੂੰ ਮਿਲੇਗੀ ਐਫਆਈਆਰ ਦੀ ਕਾਪੀ, ਅਦਾਲਤ ਦੇ ਹੁਕਮ
Ad Position 24