08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਿਹਾਰ ਦੇ ਮੁਜ਼ੱਫਰਪੁਰ ਦੇ ਹਸਪਤਾਲ ਵਿਚ ਅੱਗ ਲੱਗਣ ਕਾਰਨ 4 ਮੌਤਾਂ, 20 ਤੋਂ ਵੱਧ ਜ਼ਖ਼ਮੀ

ਪਟਨਾ, 4 ਜੂਨ- ਬਿਹਾਰ ਦੇ ਮੁਜ਼ੱਫਰਪੁਰ ਵਿਚ ਇਕ ਨਿੱਜੀ ਹਸਪਤਾਲ ਦੇ ਆਈ.ਸੀ.ਯੂ. ਵਿਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਹੋਰ ਜ਼ਖਮੀ ਹੋ ਗਏ....

Ad Position 21
No active advertisement
ਅਜੀਤ ਡੈਸਕ 04-06-2026

ਪਟਨਾ, 4 ਜੂਨ- ਬਿਹਾਰ ਦੇ ਮੁਜ਼ੱਫਰਪੁਰ ਵਿਚ ਇਕ ਨਿੱਜੀ ਹਸਪਤਾਲ ਦੇ ਆਈ.ਸੀ.ਯੂ. ਵਿਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਹੋਰ ਜ਼ਖਮੀ ਹੋ ਗਏ। ਇਹ ਘਟਨਾ ਬੁੱਧਵਾਰ ਰਾਤ ਨੂੰ ਲਗਭਗ 3 ਵਜੇ ਵਾਪਰੀ। ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਤੋਂ ਬਾਅਦ ਆਈ.ਸੀ.ਯੂ. ਦੇ ਏਅਰ ਕੰਡੀਸ਼ਨਰ ਵਿਚ ਧਮਾਕਾ ਹੋਇਆ, ਜੋ ਤੇਜ਼ੀ ਨਾਲ ਫੈਲ ਗਿਆ।

ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਹਸਪਤਾਲ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ। ਲੋਕਾਂ ਨੇ ਦੋਸ਼ ਲਗਾਇਆ ਕਿ ਸਟਾਫ਼ ਮੌਕੇ ਤੋਂ ਗਾਇਬ ਸੀ। ਆਈ.ਸੀ.ਯੂ. ਵਾਰਡ ਪੰਜਵੀਂ ਮੰਜ਼ਿਲ 'ਤੇ ਸਥਿਤ ਸੀ, ਜਿਸ ਕਾਰਨ ਬਚਾਅ ਕਾਰਜਾਂ ਵਿਚ ਰੁਕਾਵਟ ਆਈ।

ਫਾਇਰਫਾਈਟਰਾਂ ਨੇ ਆਈ.ਸੀ.ਯੂ. ਅਤੇ ਹੋਰ ਵਾਰਡਾਂ ਵਿਚ ਫਸੇ ਮਰੀਜ਼ਾਂ ਨੂੰ ਖਿੜਕੀਆਂ ਅਤੇ ਦਰਵਾਜ਼ੇ ਤੋੜ ਕੇ ਬਚਾਇਆ। ਮ੍ਰਿਤਕਾਂ ਵਿਚੋਂ ਤਿੰਨ ਦੀ ਪਛਾਣ ਹੋਈ। ਮੁੱਖ ਮੰਤਰੀ ਸਮਰਾਟ ਚੌਧਰੀ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਪੁਲਿਸ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਅਲਬਰਟਾ ਸਰਕਾਰ ਵਲੋਂ ਤਿਆਰ ਕੀਤੇ ਨਵੇਂ ਡਰਾਈਵਿੰਗ ਲਾਇਸੈਂਸ ਵਿਚ ਵਿਅਕਤੀ ਦੀ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ
Ad Position 24