08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਿਸਤੌਲ ਦੀ ਨੋਕ ’ਤੇ ਖੋਹੀ ਕਾਰ

ਹਰੀਕੇ ਪੱਤਣ, (ਤਰਨਤਾਰਨ), 4 ਜੂਨ (ਸੰਜੀਵ ਕੁੰਦਰਾ)- ਨਜ਼ਦੀਕ ਰਾਸ਼ਟਰੀ ਮਾਰਗ 54 ਹਰੀਕੇ ਪੱਤਣ ਬਾਈਪਾਸ ’ਤੇ ਅਣ-ਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ’ਤੇ ਕਾਰ ਖੋਹ...

Ad Position 21
No active advertisement
ਅਜੀਤ ਡੈਸਕ 04-06-2026

ਹਰੀਕੇ ਪੱਤਣ, (ਤਰਨਤਾਰਨ), 4 ਜੂਨ (ਸੰਜੀਵ ਕੁੰਦਰਾ)-  ਨਜ਼ਦੀਕ ਰਾਸ਼ਟਰੀ ਮਾਰਗ 54 ਹਰੀਕੇ ਪੱਤਣ ਬਾਈਪਾਸ ’ਤੇ ਅਣ-ਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ’ਤੇ ਕਾਰ ਖੋਹ ਲਈ। ਮਿਲੀ ਜਾਣਕਾਰੀ ਅਨੁਸਾਰ ਜਾਗੀਰ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਸ਼ਾਦੀ ਵਾਲਾ ਥਾਣਾ ਕੋਟ ਈਸੇ ਖਾਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਵਿੱਫਟ ਕਾਰ ਨੰ. ਪੀ. ਬੀ. 76 ਬੀ. 6321 ’ਤੇ ਆਪਣੇ ਰਿਸ਼ਤੇਦਾਰ ਨੂੰ ਅੰਮ੍ਰਿਤਸਰ ਏਅਰਪੋਰਟ ਛੱਡ ਕੇ ਵਾਪਸ ਘਰ ਜਾ ਰਹੇ ਸਨ ਕਿ ਰਾਤ 12 ਵਜੇ ਦੇ ਕਰੀਬ ਹਰੀਕੇ ਪੱਤਣ ਬਾਈਪਾਸ ’ਤੇ ਬੂਹ ਪੁਲ ਪਾਰ ਕਰਦਿਆਂ ਕਾਰ ਸਵਾਰ 4 ਅਣ-ਪਛਾਤਿਆਂ ਨੇ ਰੋਕ ਕੇ ਪਿਸਤੌਲ ਦੀ ਨੋਕ ’ਤੇ ਸਵਿਫਟ ਕਾਰ ਖੋਹ ਲਈ ਤੇ ਫ਼ਰਾਰ ਹੋ ਗਏ। ਇਸ ਸੰਬੰਧੀ ਥਾਣਾ ਹਰੀਕੇ ਵਿਖੇ ਸੂਚਨਾ ਦੇ ਦਿੱਤੀ ਗਈ ਹੈ।ਐਸ. ਐਚ. ਓ. ਹਰੀਕੇ ਬਲਬੀਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮਾਈਸਰਖਾਨਾ ਮੰਦਿਰ ਨੂੰ ਧਮਕੀ ਤੋਂ ਬਾਅਦ ਹਰਕਤ ’ਚ ਪ੍ਰਸ਼ਾਸਨ ਅਗਲੀ ਖ਼ਬਰ ਅਮਰਨਾਥ ਯਾਤਰਾ ਦੌਰਾਨ ਨਹੀਂ ਮਿਲੇਗੀ ਹੈਲੀਕਾਪਟਰ ਸੇਵਾ
Ad Position 24