08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਜਾਬ ਵਿਚ ਆਈ ਸਿੱਖਿਆ ਕ੍ਰਾਂਤੀ ਦੀ ਬਦੌਲਤ ਇਤਿਹਾਸ ਰਚ ਰਹੇ ਹਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ - ਚੀਮਾ

ਸੰਗਰੂਰ, 4 ਜੂਨ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਲਿਆਂਦੀ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਇਤਿਹਾਸ ਰਚ ਰਹੇ...

Ad Position 21
No active advertisement
ਅਜੀਤ ਡੈਸਕ 04-06-2026

ਸੰਗਰੂਰ, 4 ਜੂਨ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਲਿਆਂਦੀ ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਇਤਿਹਾਸ ਰਚ ਰਹੇ ਹਨ। ਪਿਛਲੀ ਵਾਰ ਦੇਸ਼ ਪੱਧਰੀ ਜੇਈਈ ਐਡਵਾਂਸ ਦੀ ਪ੍ਰੀਖਿਆ ਨੂੰ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਪਾਸ ਕੀਤਾ ਸੀ, ਪਰ ਇਸ ਸਾਲ 59 ਵਿਦਿਆਰਥੀਆਂ ਨੇ ਇਸ ਵਕਾਰੀ ਨੂੰ ਪਾਸ ਕੀਤਾ ਹੈ।
ਇਸ ਤਰ੍ਹਾਂ ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ 34% ਵਾਧਾ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਹੈ ਕਿ ਪੰਜਾਬ ਵਿਚ ਆਈ ਸਿੱਖਿਆ ਕ੍ਰਾਂਤੀ ਦੀ ਬਦੌਲਤ ਸਕੂਲੀ ਸਿੱਖਿਆ ਵਿਚ ਪੰਜਾਬ ਵੱਲੋਂ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਜਾ ਰਹੇ ਹਨ। ਪਿਛਲੇ ਸਮਿਆਂ ਦੌਰਾਨ ਜਿਹੜਾ ਪੰਜਾਬ ਸਿੱਖਿਆ ਦੇ ਖੇਤਰ ਵਿਚ ਬਹੁਤ ਪਛੜਿਆ ਹੋਇਆ ਸੀ ਹੁਣ ਇਹ ਸੂਬਾ, ਕੇਰਲ ਵਰਗੇ ਸੂਬਿਆਂ ਨੂੰ ਪਛਾੜ ਕੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਅਹਿਮਦਾਬਾਦ ਤੋਂ ਅੱਜ ਪਹਿਲੀ ਵਾਰ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੀ ਸ਼ੁਰੂਆਤ ਹੋ ਰਹੀ ਹੈ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਤਰੁਣ ਚੁੱਘ ਨੂੰ ਨਵੀਂ ਜ਼ਿੰਮੇਵਾਰੀ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਚੋਣਾਂ 2026 ਲਈ ਅਧਿਕਾਰਤ ਉਮੀਦਵਾਰ ਐਲਾਨਿਆ
Ad Position 24