08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮੋਟਰਸਾਈਕਲ ਸਵਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਲੜਕੀ ਦੀ ਮੌਤ

ਕਪੂਰਥਲਾ, 4 ਜੂਨ (ਅਮਨਜੋਤ ਸਿੰਘ ਵਾਲੀਆ) - ਸੁਰਖਪੁਰ ਭੱਠੇ ਨੇੜੇ ਪੈਦਲ ਜਾ ਰਹੀ ਇਕ ਲੜਕੀ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ...

Ad Position 21
No active advertisement
ਅਜੀਤ ਡੈਸਕ 04-06-2026

 ਕਪੂਰਥਲਾ, 4 ਜੂਨ (ਅਮਨਜੋਤ ਸਿੰਘ ਵਾਲੀਆ) - ਸੁਰਖਪੁਰ ਭੱਠੇ ਨੇੜੇ ਪੈਦਲ ਜਾ ਰਹੀ ਇਕ ਲੜਕੀ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਾਧਾ ਪੁੱਤਰੀ ਵੀਰੂ ਵਾਸੀ ਮਹਿਤਾਬਗੜ੍ਹ ਜੋ ਕਿ ਸੁਰਖਪੁਰ ਭੱਠੇ ਨਜ਼ਦੀਕ ਮੇਲੇ 'ਤੇ ਮੱਥਾ ਟੇਕਣ ਗਈ ਸੀ, ਜਦੋਂ ਉਹ ਸੜਕ ਕਿਨਾਰੇ ਪੈਦਲ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਈ। ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ, ਜਿਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਙ ਮਿ੍ਤਕ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਕੇ ਥਾਣਾ ਫੱਤੂਢੀਂਗਾ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਖੁਰਾਲਗੜ੍ਹ ਦੇ ਜੰਗਲ ਚੋਂ 14 ਸਾਲਾ ਲੜਕੀ ਦੀ ਅੱਧ ਜਲੀ ਲਾਸ਼ ਬਰਾਮਦ ਅਗਲੀ ਖ਼ਬਰ ਇੰਨਾ ਵਿਸ਼ਵਾਸ ਦਿਖਾਉਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ - ਤਰੁਣ ਚੁੱਘ
Ad Position 24