08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਫਰਨੀਚਰ ਹਾਊਸ ਵਿਚ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ

ਗੁਰੂ ਹਰ ਸਹਾਏ, 5 ਜੂਨ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਦੀ ਪੁਰਾਣੀ ਡਾਕਖਾਨੇ ਵਾਲੀ ਗਲੀ ਵਿਚ ਸਥਿਤ ਗਲਹੋਤਰਾ ਫਰਨੀਚਰ ਹਾਊਸ ਦੀ ਇਮਾਰਤ ਦੀਆਂ ਉੱਪਰਲੀਆਂ ਦੋ ਮੰਜ਼ਿਲਾਂ....

Ad Position 21
No active advertisement
ਅਜੀਤ ਡੈਸਕ 05-06-2026

ਗੁਰੂ ਹਰ ਸਹਾਏ, 5 ਜੂਨ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਦੀ ਪੁਰਾਣੀ ਡਾਕਖਾਨੇ ਵਾਲੀ ਗਲੀ ਵਿਚ ਸਥਿਤ ਗਲਹੋਤਰਾ ਫਰਨੀਚਰ ਹਾਊਸ ਦੀ ਇਮਾਰਤ ਦੀਆਂ ਉੱਪਰਲੀਆਂ ਦੋ ਮੰਜ਼ਿਲਾਂ ਨੂੰ ਅੱਜ ਤੜਕਸਾਰ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਉੱਪਰ ਪਿਆ ਲੱਖਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ ਹੋ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਦੁਕਾਨ ਮਾਲਕਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਜਲਾਲਾਬਾਦ,ਫਿਰੋਜ਼ਪੁਰ ਸਥਿਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਪਰ ਪਰਿਵਾਰਕ ਮੈਂਬਰਾਂ ਅਨੁਸਾਰ ਸੂਚਨਾ ਦੇਣ ਤੋਂ ਇਕ ਘੰਟੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਨਹੀਂ ਪਹੁੰਚੀ, ਜਿਸ ਕਾਰਨ ਅੱਗ ਨੇ ਹੋਰ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਵੱਡੀ ਮਾਤਰਾ ਵਿਚ ਫਰਨੀਚਰ ਸੜ ਗਿਆ।
ਦੁਕਾਨ ਮਾਲਕਾਂ ਨੇ ਦੱਸਿਆ ਕਿ ਇਸ ਅੱਗ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਗੁਰੂ ਹਰ ਸਹਾਏ ਵਿਖੇ ਫਾਇਰ ਬ੍ਰਿਗੇਡ ਦੀ ਗੱਡੀ ਉਪਲਬਧ ਹੁੰਦੀ ਜਾਂ ਸਮੇਂ ਸਿਰ ਅੱਗ ਬੁਝਾਉ ਦਸਤਾ ਪਹੁੰਚ ਜਾਂਦਾ ਤਾਂ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ।
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਗੁਰੂ ਹਰ ਸਹਾਏ ਵਿਚ ਫਾਇਰ ਬ੍ਰਿਗੇਡ ਦੀ ਸਥਾਈ ਵਿਵਸਥਾ ਨਾ ਹੋਣ ’ਤੇ ਨਾਰਾਜ਼ਗੀ ਜਤਾਈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਜਲਦ ਤੋਂ ਜਲਦ ਫਾਇਰ ਬ੍ਰਿਗੇਡ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੌਰਾਨ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
ਖ਼ਬਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਪਾਉਣ ਦੇ ਯਤਨ ਜਾਰੀ ਸਨ ਅਤੇ ਨੁਕਸਾਨ ਦਾ ਅਸਲ ਅੰਦਾਜ਼ਾ ਲਗਾਇਆ ਜਾ ਰਿਹਾ ਸੀ।

Ad Position 22
No active advertisement
ਪਿਛਲੀ ਖ਼ਬਰ ਨੋਇਡਾ ਦੇ ਸੈਕਟਰ 75 ਦੇ ਇਕ ਫਲੈਟ ’ਚ ਲੱਗੀ ਅੱਗ ਅਗਲੀ ਖ਼ਬਰ ਨੈਸ਼ਨਲ ਹਾਈਵੇ 'ਤੇ ਹੋਇਆ ਜ਼ਬਰਦਸਤ ਹਾਦਸਾ - 2 ਦੀ ਮੌਤ, 15 ਜ਼ਖ਼ਮੀ
Ad Position 24