07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਿੰਬਲ ਚੌਕ ਨੇੜੇ ਦੋ ਧਿਰਾਂ ਵਿਚਾਲੇ ਫਾਇਰਿੰਗ, 1 ਦੀ ਮੌਤ, 3 ਨੌਜਵਾਨ ਜ਼ਖਮੀ

ਬਟਾਲਾ, 5 ਜੂਨ- ਬਟਾਲਾ ਦੇ ਸਿੰਬਲ ਚੌਕ ਨੇੜੇ ਇਕ ਵੱਡੀ ਖੂਨੀ ਵਾਰਦਾਤ ਸਾਹਮਣੇ ਆਈ, ਜਿੱਥੇ ਗੱਡੀ ਕੱਢਣ ਨੂੰ ਲੈ...

Ad Position 21
No active advertisement
ਅਜੀਤ ਡੈਸਕ 05-06-2026

ਬਟਾਲਾ, 5 ਜੂਨ- ਬਟਾਲਾ ਦੇ ਸਿੰਬਲ ਚੌਕ ਨੇੜੇ ਇਕ ਵੱਡੀ ਖੂਨੀ ਵਾਰਦਾਤ ਸਾਹਮਣੇ ਆਈ, ਜਿੱਥੇ ਗੱਡੀ ਕੱਢਣ ਨੂੰ ਲੈ ਕੇ ਹੋਇਆ ਛੋਟਾ ਜਿਹਾ ਵਿਵਾਦ ਭਿਆਨਕ ਝਗੜੇ ਵਿਚ ਤਬਦੀਲ ਹੋ ਗਿਆ। ਜਾਣਕਾਰੀ ਅਨੁਸਾਰ ਦੋ ਕਾਰ ਚਾਲਕਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਜੋ ਕੁਝ ਹੀ ਸਮੇਂ ਵਿਚ ਹਿੰਸਕ ਰੂਪ ਧਾਰ ਗਈ। ਦੋਵਾਂ ਧਿਰਾਂ ਵਲੋਂ ਇਕ-ਦੂਜੇ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ।

ਫਾਇਰਿੰਗ ਦੌਰਾਨ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮਾਮਲੇ ਦੀ ਹਰ ਪੱਖ ਤੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਕਾਰਵਾਈ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਸੀ.ਆਈ.ਏ. ਸਟਾਫ਼ ਟੂ ਦੀ ਪੁਲਿਸ ਨੇ 127 ਗ੍ਰਾਮ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ ਅਗਲੀ ਖ਼ਬਰ ਅਗਨਪੁਰ ਗੁਰਦੁਆਰਾ ਚੋਰੀ ਮਾਮਲੇ ਵਿਚ ਇਕ ਮੁਲਜ਼ਮ ਕਾਬੂ
Ad Position 24