06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਲੁਧਿਆਣਾ ’ਚ 13 ਕੁੜੀਆਂ ਦੇ ਲਾਪਤਾ ਹੋਣ ਦਾ ਮਾਮਲਾ ਭਖਿਆ, ਮਹਿਲਾ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ

ਲੁਧਿਆਣਾ, 5 ਜੂਨ- ਲੁਧਿਆਣਾ ਵਿਚ 13 ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੇ ਹੁਣ...

Ad Position 21
No active advertisement
ਅਜੀਤ ਡੈਸਕ 05-06-2026

ਲੁਧਿਆਣਾ, 5 ਜੂਨ- ਲੁਧਿਆਣਾ ਵਿਚ 13 ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਅਤੇ ਪੰਜਾਬ ਮਹਿਲਾ ਕਮਿਸ਼ਨ ਦੋਵੇਂ ਹੀ ਹਰਕਤ ਵਿਚ ਆ ਗਏ ਹਨ। ਪੁਲਿਸ ਵਲੋਂ ਹੁਣ ਤੱਕ 4 ਲੜਕੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਗਿਆ ਹੈ, ਜਦਕਿ ਬਾਕੀ ਲਾਪਤਾ ਕੁੜੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਲਗਾਤਾਰ ਤਲਾਸ਼ ਕਰ ਰਹੀਆਂ ਹਨ।

ਦੂਜੇ ਪਾਸੇ, ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਇਸ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਵਲੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੋਲੋਂ ਪੂਰੀ ਰਿਪੋਰਟ ਮੰਗੀ ਗਈ ਹੈ ਅਤੇ 8 ਜੂਨ ਤੱਕ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਪੁਲਿਸ ਜਾਂਚ ਅਤੇ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋ ਵਲੋਂ ਸਵ. ਮਲਕੀਤ ਸਿੰਘ ਕੀਤੂ ਪ੍ਰਤੀ ਵਰਤੀ ਗਈ ਸ਼ਬਦਾਵਲੀ ਖਿਲਾਫ਼ ਅਕਾਲੀ ਦਲ ਨੇ ਵਿੱਢੀ ਸੰਘਰਸ਼ ਦੀ ਤ... ਅਗਲੀ ਖ਼ਬਰ ਕੀਰਤਪੁਰ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 17 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Ad Position 24