06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੇਰਾਬੱਸੀ 'ਚ ਮਾਈਨਿੰਗ ਮਾਫ਼ੀਆ ਦਾ ਨੰਗਾ ਨਾਚ, ਵੀਡੀਓ ਬਣਾਉਣ 'ਤੇ ਨੌਜਵਾਨ ਦੀ ਕੁੱਟਮਾਰ

ਡੇਰਾਬੱਸੀ, 6 ਜੂਨ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਖੇਤਰ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਮਾਫ਼ੀਆ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਨ੍ਹਾਂ ਨੂੰ....

Ad Position 21
No active advertisement
ਅਜੀਤ ਡੈਸਕ 06-06-2026

ਡੇਰਾਬੱਸੀ, 6 ਜੂਨ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਖੇਤਰ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਮਾਫ਼ੀਆ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਪਿੰਡ ਸੁੰਡਰਾ ਵਿਖੇ ਨਦੀ ਕਿਨਾਰੇ ਚੱਲ ਰਹੀ ਮਾਈਨਿੰਗ ਦੀਆਂ ਫ਼ੋਟੋਆਂ ਅਤੇ ਵੀਡੀਓ ਖਿੱਚਣ ਗਏ ਇਕ ਸਥਾਨਕ ਨੌਜਵਾਨ ਪਵਨ ਕੁਮਾਰ 'ਤੇ ਮਾਫ਼ੀਆ ਦੇ ਕਰਿੰਦਿਆਂ ਨੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਨੌਜਵਾਨ ਨੂੰ ਰਸਤੇ ਵਿਚ ਘੇਰ ਕੇ ਬੇ-ਰਹਿਮੀ ਨਾਲ ਕੁੱਟਿਆ ਅਤੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ।

ਹੱਦ ਤਾਂ ਉਦੋਂ ਹੋ ਗਈ ਜਦੋਂ ਗੁੰਡਾਗਰਦੀ ਕਰਨ ਤੋਂ ਬਾਅਦ ਮਾਫ਼ੀਆ ਦੇ ਕਰਿੰਦਿਆਂ ਨੇ ਖ਼ੁਦ ਨੂੰ ਬਚਾਉਣ ਲਈ 112 ਨੰਬਰ 'ਤੇ ਕਾਲ ਕਰਕੇ ਉਲਟਾ ਪੀੜਤ ਨੌਜਵਾਨ 'ਤੇ ਹੀ ਚੋਰੀ ਦਾ ਝੂਠਾ ਕੇਸ ਮੜ੍ਹਨ ਦੀ ਸਾਜ਼ਿਸ਼ ਘੜੀ। ਪਰੰਤੂ ਇਲਾਕੇ ਦੇ ਮੋਹਤਬਰਾਂ ਅਤੇ ਪਿੰਡ ਵਾਸੀਆਂ ਦੇ ਤੁਰੰਤ ਦਖ਼ਲ ਅਤੇ ਭਾਰੀ ਵਿਰੋਧ ਕਾਰਨ ਮਾਫ਼ੀਆ ਦੀ ਇਹ ਚਾਲ ਨਾਕਾਮ ਹੋ ਗਈ।

ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਡੇਰਾਬੱਸੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਨਜੀਤ ਸਿੰਘ ਉਰਫ਼ ਜੂਬਾ, ਸੰਜੂ, ਫ਼ਿਲਮ ਸਿਟੀ ਦੇ ਮਾਲਕ ਸੋਨੀ, ਹਰਜੀਤ ਸਿੰਘ, ਬਿੰਨੀ ਅਤੇ ਇਕ ਅਣ-ਪਛਾਤੇ ਵਿਅਕਤੀ ਸਮੇਤ 6 ਲੋਕਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਵੱਡਾ ਰੋਸ ਹੈ ਅਤੇ ਪੁਲਿਸ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਪੁੱਜੇ ਦਿੱਲੀ ਅਗਲੀ ਖ਼ਬਰ ਫ਼ਿਰੋਜ਼ਪੁਰ- ਫ਼ਾਜ਼ਿਲਕਾ ਮੁੱਖ ਮਾਰਗ ਤੇ ਭਿਆਨਕ ਸੜਕ ਹਾਦਸਾ, 7 ਜਣਿਆਂ ਦੀ ਮੌਤ
Ad Position 24