06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਵਲੋਂ ਕੌਮ ਦੇ ਨਾਮ ਸੰਦੇਸ਼ ਜਾਰੀ

ਅੰਮ੍ਰਿਤਸਰ,6 ਜੂਨ, (ਜੱਸ, ਹਰਮਿੰਦਰ ਸਿੰਘ,ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਯਾਦਗਾਰੀ ਸਮਾਗਮ ਦੌਰਾਨ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ....

Ad Position 21
No active advertisement
ਅਜੀਤ ਡੈਸਕ 06-06-2026

ਅੰਮ੍ਰਿਤਸਰ,6 ਜੂਨ, (ਜੱਸ, ਹਰਮਿੰਦਰ ਸਿੰਘ,ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਘੱਲੂਘਾਰਾ ਯਾਦਗਾਰੀ ਸਮਾਗਮ ਦੌਰਾਨ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਆਪਣੀ ਮੂਲ ਧਰਤੀ ਪੰਜਾਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਲ ਜੁੜਨ ਦਾ ਸੱਦਾ ਦਿੱਤਾ। ਪੰਜਾਬ ਦੇ ਸਿੱਖਾਂ ਨੂੰ ਆਪਣੀਆਂ ਜ਼ਮੀਨਾਂ ਨਾ ਵੇਚਣ ਦੀ ਵੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਗ੍ਰੰਥ ਤੇ ਗੁਰੂ ਪੰਥ ਤੋਂ ਬਿਨ੍ਹਾਂ ਨਾ ਕਿਸੇ ਦੀ ਗੁਲਾਮੀ ਕਰਦਾ ਹੈ ਤੇ ਨਾ ਕਰੇਗਾ। ਜੂਨ 84 ਘੱਲੂਘਾਰੇ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸਮੇਂ ਦੀ ਹਕੂਮਤ ਸਿੱਖਾਂ ਤੇ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ 1984 ਦੌਰਾਨ ਸਿੰਘਾਂ ਵਲੋਂ ਕੀਤੇ ਮੁਕਾਬਲੇ ਦਾ ਇਤਿਹਾਸ ਵਿਚ ਕੋਈ ਸਾਨੀ ਨਹੀਂ ਹੈ।

 

Ad Position 22
No active advertisement
ਪਿਛਲੀ ਖ਼ਬਰ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਮ ਸੰਦੇਸ਼ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਪੁੱਜੇ ਦਿੱਲੀ
Ad Position 24