06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜੂਨ 84 ਘੱਲੂਘਾਰੇ ਦੌਰਾਨ ਗੋਲਾਬਾਰੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਕਰਵਾਏ ਜਾ ਰਹੇ ਹਨ ਦਰਸ਼ਨ

ਅੰਮ੍ਰਿਤਸਰ, 6 ਜੂਨ (ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਅੱਜ ਘੱਲੂਘਾਰਾ ਦਿਵਸ ਮੌਕੇ ਜੂਨ 84 ਦੇ ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਦੀ ਗੋਲਾਬਾਰੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ....

Ad Position 21
No active advertisement
ਅਜੀਤ ਡੈਸਕ 06-06-2026

 ਅੰਮ੍ਰਿਤਸਰ, 6 ਜੂਨ (ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਅੱਜ ਘੱਲੂਘਾਰਾ ਦਿਵਸ ਮੌਕੇ ਜੂਨ 84 ਦੇ ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਦੀ ਗੋਲਾਬਾਰੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਹ ਜ਼ਖ਼ਮੀ ਪਾਵਨ ਸਰੂਪ ਅੱਜ ਇਕ ਦਿਨ ਲਈ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਵਲੋਂ ਇਸ ਪਾਵਨ ਸਰੂਪ ਵਿਚ ਗੋਲੀਆਂ ਲੱਗਣ ਕਾਰਨ ਹੋਏ ਨੁਕਸਾਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਚੱਲਣ ਸਮੇਂ ਡੱਬਾ ਹੋਇਆ ਅਲੱਗ, ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਵਿਅਕਤੀ ਦਾ ਬੇ-ਰਹਿਮੀ ਨਾਲ ਕਤਲ
Ad Position 24