05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੰਗਰੂਰ ਤੋਂ ਭਦੌੜ ਤੱਕ 65 ਕਿਲੋਮੀਟਰ ਦੌੜ ਪੂਰੀ ਕਰ ਨੌਜਵਾਨਾਂ ਨੇ ਦਿੱਤੀ ਮਿਹਨਤ ਅਤੇ ਲਗਨ ਦੀ ਮਿਸਾਲ

ਸੰਗਰੂਰ, 6 ਜੂਨ (ਧੀਰਜ ਪਸੌਰੀਆ)- ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣਦਿਆਂ ਮਿਹਨਤੀ...

Ad Position 21
No active advertisement
ਅਜੀਤ ਡੈਸਕ 06-06-2026

ਸੰਗਰੂਰ, 6 ਜੂਨ (ਧੀਰਜ ਪਸੌਰੀਆ)- ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣਦਿਆਂ ਮਿਹਨਤੀ ਨੌਜਵਾਨਾਂ ਨੇ ਸੰਗਰੂਰ ਤੋਂ ਭਦੌੜ ਤੱਕ ਕਰੀਬ 65 ਕਿਲੋਮੀਟਰ ਦੀ ਲੰਬੀ ਦੌੜ ਸਫਲਤਾਪੂਰਵਕ 10.30 ਘੰਟਿਆਂ ਵਿਚ ਪੂਰੀ ਕਰਕੇ ਆਪਣੀ ਦ੍ਰਿੜ ਇੱਛਾ ਸ਼ਕਤੀ, ਅਨੁਸ਼ਾਸਨ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਘਰ ਤੱਕ ਪਹੁੰਚ ਕੇ ਇਹ ਦੌੜ ਮੁਕੰਮਲ ਕੀਤੀ। ਅਨਿਕੇਤ ਸਿੰਘ, ਸਤਵਿੰਦਰ ਔਲਖ, ਗਗਨਦੀਪ ਸਿੰਘ ਦੀ ਇਸ ਉਪਲਬਧੀ ਨੂੰ ਦੇਖਦਿਆਂ ਇਲਾਕੇ ਦੇ ਲੋਕਾਂ ਨੇ ਨੌਜਵਾਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਸ ਨੂੰ ਹੋਰ ਨੌਜਵਾਨਾਂ ਲਈ ਇਕ ਮਿਸਾਲ ਕਰਾਰ ਦਿੱਤੀ।

ਦੌੜ ਦੌਰਾਨ ਨੌਜਵਾਨਾਂ ਨੇ ਨਾ ਸਿਰਫ਼ ਸਰੀਰਕ ਸਮਰੱਥਾ ਦਾ ਪ੍ਰਦਰਸ਼ਨ ਕੀਤਾ, ਸਗੋਂ ਇਹ ਵੀ ਸਾਬਤ ਕੀਤਾ ਕਿ ਜੇਕਰ ਮਨ ਵਿਚ ਕੁੱਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਮੁਸ਼ਕਲ ਨਹੀਂ ਹੁੰਦੀ। ਇਸ ਮੌਕੇ ਮੌਜੂਦ ਸਮਾਜ ਸੇਵੀਆਂ ਅਤੇ ਪਿੰਡ ਵਾਸੀਆਂ ਵਲੋਂ ਨੌਜਵਾਨਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ ਗਿਆ ਅਤੇ ਖੇਡ ਪ੍ਰੇਮੀਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਜਿੱਥੇ ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਵੱਲ ਖਿੱਚੇ ਜਾ ਰਹੇ ਹਨ, ਉੱਥੇ ਅਜਿਹੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਾਬਤ ਕਰਦੀ ਹੈ ਕਿ ਲਗਾਤਾਰ ਮਿਹਨਤ, ਅਭਿਆਸ ਅਤੇ ਆਤਮ-ਵਿਸ਼ਵਾਸ ਨਾਲ ਵੱਡੇ ਤੋਂ ਵੱਡਾ ਟੀਚਾ ਵੀ ਹਾਸਲ ਕੀਤਾ ਜਾ ਸਕਦਾ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ,ਪੰਜਾਬ ਰਾਜ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

 

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ ਅਗਲੀ ਖ਼ਬਰ ਚੰਡੀਗੜ੍ਹ ਦੇ ਨਿਜੀ ਹਸਪਤਾਲ ਕੋਲ ਮਹਿਲਾ ਦੀ ਲਾਸ਼ ਮਿਲੀ
Ad Position 24