05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸਾਰੀ ਕਿਰਤੀ ਕਾਮਿਆਂ ਲਈ ਵੱਡੇ ਫ਼ੈਸਲੇ ਲਏ ਗਏ

ਚੰਡੀਗੜ੍ਹ, 6 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸਾਰੀ ਕਿਰਤੀ ਕਾਮਿਆਂ ਲਈ...

Ad Position 21
No active advertisement
ਅਜੀਤ ਡੈਸਕ 06-06-2026

ਚੰਡੀਗੜ੍ਹ, 6 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਸਾਰੀ ਕਿਰਤੀ ਕਾਮਿਆਂ ਲਈ ਵੱਡੇ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਮਾਨ ਵੱਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ ਵਿਚ ਵਿਆਪਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਰਤੀਆਂ ਲਈ ਰਜਿਸਟ੍ਰੇਸ਼ਨ ਫੀਸ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਫੀਸ ਭਰੇਗੀ। ਰਜਿਸਟ੍ਰੇਸ਼ਨ ਮੌਕੇ ਕਿਸੇ ਵੀ ਕਿਰਤੀ ਤੋਂ ਫੀਸ ਨਹੀਂ ਲਈ ਜਾਵੇਗੀ।

ਨਵੀਂ ਮੁਹਿੰਮ ਤਹਿਤ 10 ਲੱਖ ਉਸਾਰੀ ਕਾਮਿਆਂ ਦੇ ਰਜਿਸਟਰ ਹੋਣ ਦਾ ਅਨੁਮਾਨ ਅਤੇ ਰਜਿਸਟ੍ਰੇਸ਼ਨ ਫੀਸ ਦੇ 15 ਕਰੋੜ ਰੁਪਏ ਆਪਣੇ ਕੋਲੋਂ ਪੰਜਾਬ ਸਰਕਾਰ ਭਰੇਗੀ। ਮੁੱਖ ਮੰਤਰੀ ਵਲੋਂ ਰਜਿਸਟ੍ਰੇਸ਼ਨ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾਉਣ ਦੇ ਹੁਕਮ ਦਿੱਤੇ ਗਏ ਹਨ। ਲੇਬਰ ਚੌਕਾਂ ਵਿਚ ਕਿਰਤੀਆਂ ਲਈ ਸ਼ੈੱਡ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦੇ ਆਦੇਸ਼ ਦਿੱਤੇ ਗਏ। ਭਲਾਈ ਸਕੀਮਾਂ ਲਈ ਉਸਾਰੀਆਂ ਕਿਰਤੀਆਂ ਦੀ ਅਰਜ਼ੀ ਦੀ ਪ੍ਰਸੋਸਿੰਗ ਦਾ ਸਮਾਂ 203 ਦਿਨ ਤੋਂ ਘਟਾ ਕੇ 73 ਦਿਨ ਕੀਤਾ, ਹੁਣ ਭਲਾਈ ਸਕੀਮਾਂ ਦੇ ਛੇਤੀ ਲਾਭ ਮਿਲੇਗਾ। ਮਹਿਲਾ ਉਸਾਰੀ ਕਿਰਤੀਆਂ ਨੂੰ ਵੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲੇਗਾ।

Ad Position 22
No active advertisement
ਪਿਛਲੀ ਖ਼ਬਰ ਪੀ.ਓ. ਸਟਾਫ਼ ਫ਼ਤਿਹਗੜ੍ਹ ਸਾਹਿਬ ਵਲੋਂ ਐਕਸਾਈਜ਼ ਐਕਟ ਮਾਮਲੇ 'ਚ ਭਗੌੜਾ ਗ੍ਰਿਫ਼ਤਾਰ ਅਗਲੀ ਖ਼ਬਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ’ਤੇ ਵਾਪਰੇ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 9 ਤੱਕ ਪਹੁੰਚੀ
Ad Position 24