05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ੍ਰੀ ਮੁਕਤਸਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 6 ਜੂਨ (ਰਣਜੀਤ ਸਿੰਘ ਢਿੱਲੋਂ)- ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ...

Ad Position 21
No active advertisement
ਅਜੀਤ ਡੈਸਕ 06-06-2026

ਸ੍ਰੀ ਮੁਕਤਸਰ ਸਾਹਿਬ, 6 ਜੂਨ (ਰਣਜੀਤ ਸਿੰਘ ਢਿੱਲੋਂ)- ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼ਹੀਦ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਪ੍ਰਕਾਸ਼ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਇਆ ਗਿਆ।

ਇਸ ਮੌਕੇ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲਿਆ ਗਿਆ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਵਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਤੋਂ ਇਲਾਵਾ ਹੋਰ ਆਗੂ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਪੀ.ਓ. ਸਟਾਫ਼ ਫ਼ਤਿਹਗੜ੍ਹ ਸਾਹਿਬ ਵਲੋਂ ਐਕਸਾਈਜ਼ ਐਕਟ ਮਾਮਲੇ 'ਚ ਭਗੌੜਾ ਗ੍ਰਿਫ਼ਤਾਰ
Ad Position 24