05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਜੂਨ 84 ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ

ਛੇਹਰਟਾ, 6 ਜੂਨ (ਪੱਤਰ ਪ੍ਰੇਰਕ)- ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਪ੍ਰਧਾਨ ਮੇਜਰ ਸਿੰਘ...

Ad Position 21
No active advertisement
ਅਜੀਤ ਡੈਸਕ 06-06-2026

ਛੇਹਰਟਾ, 6 ਜੂਨ (ਪੱਤਰ ਪ੍ਰੇਰਕ)- ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀ ਦੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਅੰਮ੍ਰਿਤਮਈ ਬਾਣੀ ਦਾ ਕੀਰਤਨ ਕਰਕੇ ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਸ਼ਹੀਦਾਂ ਦੀਆਂ ਵਾਰਾਂ ਗਾਕੇ ਤੇ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ।

ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਨੇ ਕਿਹਾ ਕਿ ਭਾਰਤੀ ਹਕੂਮਤ ਵਲੋਂ ਜੂਨ 1984 ਦੌਰਾਨ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਕੇ ਹਜ਼ਾਰਾਂ ਹੀ ਬੇਦੋਸ਼ੇ ਸਿੰਘ ਸਿੰਘਣੀਆਂ ਤੇ ਬੱਚਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਵਕਤ ਭਾਰਤੀ ਫੌਜ਼ ਤੇ ਕੇਂਦਰ ਸਰਕਾਰ ਵਲੋਂ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਸੀ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਤੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਹ ਖ਼ਤਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਕੌਮ ਦੇ ਸ਼ਹੀਦਾਂ ਨੂੰ ਯਾਦ ਕਰਨ ਲਈ ਇਹੋ ਜਿਹੇ ਸ਼ਹੀਦੀ ਦਿਹਾੜੇ ਜ਼ਰੂਰ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਸਿੱਖ ਹੀ ਇਤਿਹਾਸ ਤੇ ਕੌਮੀ ਸ਼ਹੀਦਾਂ ਬਾਰੇ ਸਾਡੇ ਬੱਚਿਆਂ ਤੇ ਨੌਜਵਾਨ ਪੀੜੀ ਜਾਣੂੰ ਹੋ ਸਕੇ ਕਿ ਕਿਸ ਤਰ੍ਹਾਂ ਸਾਡੇ ਵੱਡੇ ਵਡੇਰਿਆਂ ਨੇ ਆਪਣੇ ਧਰਮ ਤੇ ਕੌਮ ਲਈ ਕੁਰਬਾਨੀਆਂ ਦਿੱਤੀਆਂ ਸਨ। ਧਾਰਮਿਕ ਸਮਾਗਮ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਜੱਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ, ਮੇਜਰ ਸਿੰਘ ਸਰਕਾਰੀਆ, ਕੁਲਵੰਤ ਸਿੰਘ ਸਰਕਾਰੀਆ, ਹਰਸਿਮਰਨਜੀਤ ਸਿੰਘ ਸੰਧੂ, ਪ੍ਰਧਾਨ ਜਸਪਾਲ ਸਿੰਘ, ਮੰਗਲ ਸਿੰਘ ਸਰਕਾਰੀਆ, ਜਸਪਾਲ ਸਿੰਘ ਸਰਕਾਰੀਆ, ਹੈਡ ਗ੍ਰੰਥੀ ਬਾਬਾ ਰਛਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ- ਅਭਿਜੀਤ ਦੀਪਕੇ ਅਗਲੀ ਖ਼ਬਰ ਤਰੁਣ ਚੁੱਘ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ
Ad Position 24