02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਤੇ ਚੰਡੀਗੜ੍ਹ ’ਚ ਮੁੜ ਹੀਟ ਵੇਵ ਦੀ ਦਸਤਕ

ਚੰਡੀਗੜ੍ਹ, 8 ਜੂਨ- ਪੰਜਾਬ ਅਤੇ ਚੰਡੀਗੜ੍ਹ ਵਿਚ ਇਕ ਵਾਰ ਫਿਰ ਹੀਟ ਵੇਵ ਨੇ ਜ਼ੋਰ ਫੜ੍ਹ ਲਿਆ ਹੈ। 11 ਦਿਨਾਂ ਬਾਅਦ, ਅੱਜ (8 ਜੂਨ) ਗਰਮੀ ਦੀ ਲਹਿਰ ਮੁੜ ਸ਼ੁਰੂ ਹੋ ਗਈ ਹੈ ਅਤੇ 11 ਜੂਨ....

Ad Position 21
No active advertisement
ਅਜੀਤ ਡੈਸਕ 08-06-2026

ਚੰਡੀਗੜ੍ਹ, 8 ਜੂਨ- ਪੰਜਾਬ ਅਤੇ ਚੰਡੀਗੜ੍ਹ ਵਿਚ ਇਕ ਵਾਰ ਫਿਰ ਹੀਟ ਵੇਵ ਨੇ ਜ਼ੋਰ ਫੜ੍ਹ ਲਿਆ ਹੈ। 11 ਦਿਨਾਂ ਬਾਅਦ, ਅੱਜ (8 ਜੂਨ) ਗਰਮੀ ਦੀ ਲਹਿਰ ਮੁੜ ਸ਼ੁਰੂ ਹੋ ਗਈ ਹੈ ਅਤੇ 11 ਜੂਨ ਤੱਕ ਜਾਰੀ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਸੰਬੰਧ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਅੱਜ ਗਰਮੀ ਦੀ ਲਹਿਰ ਰਹੇਗੀ। ਮੌਸਮ ਖੁਸ਼ਕ ਰਹੇਗਾ। ਮਾਹਿਰਾਂ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ- ਮੁੱਖ ਮੰਤਰੀ ਪੰਜਾਬ ਅਗਲੀ ਖ਼ਬਰ ਮਾਣਕ ਮੋਤੀ
Ad Position 24