01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭੜਕੇ ਬਿਜਲੀ ਕਾਮਿਆ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਬੱਧਨੀ ਕਲਾਂ, 8 ਜੂਨ (ਸੰਜੀਵ ਕੋਛੜ)- ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ...

Ad Position 21
No active advertisement
ਅਜੀਤ ਡੈਸਕ 08-06-2026

ਬੱਧਨੀ ਕਲਾਂ, 8 ਜੂਨ (ਸੰਜੀਵ ਕੋਛੜ)- ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਉੱਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਸਬ ਡਵੀਜ਼ਨ ਬੱਧਨੀ ਕਲਾਂ ਦੇ ਬਿਜਲੀ ਕਾਮਿਆਂ ਦਾ ਗੁੱਸਾ ਫੁੱਟ ਪਿਆ। ਸੂਬਾ ਮੀਤ ਪ੍ਰਧਾਨ ਸੇਵਕ ਸਿੰਘ ਦੀ ਅਗਵਾਈ ਹੇਠ ਬਿਜਲੀ ਕਾਮਿਆਂ ਨੇ ਰੋਸ ਰੈਲੀ ਕਰਨ ਉਪਰੰਤ ਬੱਧਨੀ ਕਲਾਂ ਦੇ ਮੁੱਖ ਬਾਜ਼ਾਰ ਵਿਚ ਵਿਸ਼ਾਲ ਮਾਰਚ ਕੱਢਿਆ ਅਤੇ ਟਰੈਫਿਕ ਜਾਮ ਕਰਕੇ ਬਿਜਲੀ ਕਾਮਿਆਂ ਲੋਪੋ ਚੌਂਕ ਵਿਚ ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਮੇਂ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਸੇਵਕ ਸਿੰਘ, ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ, ਸਬ ਡਵੀਜ਼ਨ ਪ੍ਰਧਾਨ ਗੁਰਦੀਪ ਸਿੰਘ, ਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ, ਮਨੋਜ ਕੁਮਾਰ, ਜਗਦੀਪ ਕੌਰ, ਇੰਜ. ਜਗਰੂਪ ਸਿੰਘ, ਗੁਰਚਰਨ ਸਿੰਘ ਬੱਧਨੀ ਕਲਾਂ, ਬੰਤਾ ਸਿੰਘ, ਤੀਰਥ ਸਿੰਘ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਉੱਤੇ ਡਾਂਗਾਂ ਵਰ੍ਹਾਉਣਾ ਸਰਕਾਰ ਦੀ ਨੌਜਵਾਨ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਰੁਜ਼ਗਾਰ ਦੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਆਪਣੇ ਹੱਕ ਮੰਗਣ ਵਾਲੇ ਨੌਜਵਾਨਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਿਜਲੀ ਮੁਲਾਜ਼ਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ।

ਆਗੂਆਂ ਨੇ ਐਲਾਨ ਕੀਤਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 14 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦੇ ਕੇ ਸਰਕਾਰ ਨੂੰ ਘੇਰਿਆ ਜਾਵੇਗਾ, ਜਦਕਿ 16 ਅਤੇ 17 ਜੂਨ ਨੂੰ ਪੰਜਾਬ ਭਰ ਦੇ ਬਿਜਲੀ ਕਾਮੇ ਦੋ ਰੋਜ਼ਾ ਹੜਤਾਲ 'ਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਬਿਜਲੀ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਜਾਂ ਕਿਸੇ ਤਰ੍ਹਾਂ ਦੀ ਅਸੁਵਿਧਾ ਪੈਦਾ ਹੁੰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ। ਬੁਲਾਰਿਆਂ ਨੇ ਕਿਹਾ ਕਿ ਬੇਰੁਜ਼ਗਾਰ ਲਾਈਨਮੈਨਾਂ ਨਾਲ ਹੋਈ ਧੱਕੇਸ਼ਾਹੀ ਨੇ ਸਮੁੱਚੇ ਬਿਜਲੀ ਮੁਲਾਜ਼ਮ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਜੇਕਰ ਸਰਕਾਰ ਨੇ ਆਪਣਾ ਦਮਨਕਾਰੀ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ, ਵਿਸ਼ਾਲ ਅਤੇ ਨਿਰਣਾਇਕ ਰੂਪ ਦਿੱਤਾ ਜਾਵੇਗਾ। ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਬਿਜਲੀ ਕਾਮਿਆਂ ਨੇ ਸ਼ਮੂਲੀਅਤ ਕਰਕੇ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ 750 ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੇ ਮਿਲੇ ਵੀਜੇ ਅਗਲੀ ਖ਼ਬਰ ਭਾਰਤ ਤੇ ਅਫ਼ਗਾਨਿਸਤਾਨ ਟੈਸਟ ਮੈਚ: ਭਾਰਤ ਨੇ ਅਫ਼ਗਾਨਿਸਤਾਨ ਨੂੰ ਇਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ
Ad Position 24