01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

11 ਜੂਨ ਨੂੰ ਹੋਵੇਗੀ ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ

ਬਰਨਾਲਾ, 8 ਜੂਨ (ਗੁਰਪ੍ਰੀਤ ਸਿੰਘ ਲਾਡੀ) - ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਮਿਤੀ 11 ਜੂਨ ਨੂੰ ਸ਼ਾਮ 3 ਵਜੇ ਨਗਰ ਨਿਗਮ ਦਫ਼ਤਰ ਵਿਖੇ ਸਥਿਤ ਸ੍ਰੀ ਰਾਮ ਸਰੂਪ ਅਣਖੀ ਯਾਦਗਾਰੀ...

Ad Position 21
No active advertisement
ਅਜੀਤ ਡੈਸਕ 08-06-2026

 ਬਰਨਾਲਾ, 8 ਜੂਨ (ਗੁਰਪ੍ਰੀਤ ਸਿੰਘ ਲਾਡੀ) - ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਮਿਤੀ 11 ਜੂਨ ਨੂੰ ਸ਼ਾਮ 3 ਵਜੇ ਨਗਰ ਨਿਗਮ ਦਫ਼ਤਰ ਵਿਖੇ ਸਥਿਤ ਸ੍ਰੀ ਰਾਮ ਸਰੂਪ ਅਣਖੀ ਯਾਦਗਾਰੀ ਲਾਇਬਰੇਰੀ ਵਿਖੇ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਕਮਿਸ਼ਨਰ ਨਗਰ ਨਿਗਮ ਵਲੋਂ ਸਾਰੇ ਨਵੇਂ ਬਣੇ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ, ਉਪਰੰਤ ਕੌਂਸਲਰਾਂ ਵਲੋਂ ਮੇਅਰ ਦੀ ਚੋਣ ਕੀਤੀ ਜਾਵੇਗੀ। ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਸਰਕਾਰ ਵਲੋਂ ਮਿਤੀ 5 ਜੂਨ 2026 ਨੂੰ ਜਾਰੀ ਪੱਤਰ ਅਨੁਸਾਰ ਬਰਨਾਲਾ ਨਗਰ ਨਿਗਮ ਦਾ ਮੇਅਰ ਜਨਰਲ ਵਰਗ ਦਾ ਹੋਵੇਗਾ। ਇਸ ਲਈ ਹੁਣ ਦੇਖਣਯੋਗ ਹੋਵੇਗਾ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਦਾ ਤਾਜ਼ ਕਿਸ ਕੌਂਸਲਰ ਦੇ ਸਿਰ ਉਪਰ ਸਜਦਾ ਹੈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਬਰਨਾਲਾ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਕੋਲ 36, ਭਾਜਪਾ ਕੋਲ 7, ਕਾਂਗਰਸ ਕੋਲ 2 ਕੌਂਸਲਰ ਹਨ ਜਦਕਿ 5 ਆਜ਼ਾਦ ਕੌਂਸਲਰ ਹਨ।

Ad Position 22
No active advertisement
ਪਿਛਲੀ ਖ਼ਬਰ ਗੱਡੀ ਦੀ ਟੈਂਕੀ ਨੂੰ ਵੈਲਡਿੰਗ ਕਰਦੇ ਸਮੇਂ ਲੱਗੀ ਅੱਗ, ਮਕੈਨਿਕ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਮਨੋਜ ਭੱਲਾ ਵਪਾਰੀ ਵਰਗ ਹਲਕਾ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਨਿਯੁਕਤ
Ad Position 24