31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਿਆਨਕ ਸੜਕ ਹਾਦਸੇ ਵਿਚ ਪਿਉ ਅਤੇ 6 ਸਾਲਾ ਬੇਟੀ ਦੀ ਦਰਦਨਾਕ ਮੌਤ

ਫਗਵਾੜਾ (ਕਪੂਰਥਲਾ), 8 ਜੂਨ (ਹਰਜੋਤ ਸਿੰਘ ਚਾਨਾ) - ਫਗਵਾੜਾ ਸ਼ਹਿਰ ਵਿਚ ਅੱਜ ਦੇਰ ਸ਼ਾਮ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰ ਗਿਆ। ਭੁੱਲਾਰਾਈ ਚੌਂਕ ਨੇੜੇ ਹੋਏ ਇਸ ਭਿਆਨਕ ਹਾਦਸੇ ਵਿਚ ਮੋਟਰਸਾਈਕਲ...

Ad Position 21
No active advertisement
ਅਜੀਤ ਡੈਸਕ 08-06-2026

ਫਗਵਾੜਾ (ਕਪੂਰਥਲਾ), 8 ਜੂਨ (ਹਰਜੋਤ ਸਿੰਘ ਚਾਨਾ) - ਫਗਵਾੜਾ ਸ਼ਹਿਰ ਵਿਚ ਅੱਜ ਦੇਰ ਸ਼ਾਮ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰ ਗਿਆ। ਭੁੱਲਾਰਾਈ ਚੌਂਕ ਨੇੜੇ ਹੋਏ ਇਸ ਭਿਆਨਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਅਤੇ ਉਸ ਦੀ 6 ਸਾਲਾ ਬੇਟੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਾਇਰ ਸੈਂਟਰ ਰੈਫਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਭੁੱਲਾਰਾਈ ਚੌਂਕ ਨੇੜੇ ਦੋ ਕਾਰਾਂ ਅਤੇ ਇਕ ਟਰੱਕ ਵਿਚਕਾਰ ਟੱਕਰ ਹੋਣ ਤੋਂ ਬਾਅਦ ਹਾਲਾਤ ਬੇਕਾਬੂ ਹੋ ਗਏ। ਇਸ ਦੌਰਾਨ ਆਪਣੇ ਪਰਿਵਾਰ ਸਮੇਤ ਮੋਟਰਸਾਈਕਲ 'ਤੇ ਜਾ ਰਿਹਾ ਸੁਖਬੀਰ ਸਿੰਘ ਵੀ ਹਾਦਸੇ ਦੀ ਲਪੇਟ ਵਿਚ ਆ ਗਿਆ ਅਤੇ ਉਸ ਦਾ ਮੋਟਰਸਾਈਕਲ ਟਰੱਕ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਪਰਿਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਰਾਹਗੀਰਾਂ ਵਲੋਂ ਤੁਰੰਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਖਬੀਰ ਸਿੰਘ ਅਤੇ ਉਸ ਦੀ 6 ਸਾਲਾ ਬੇਟੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅਗਲੇ ਇਲਾਜ ਲਈ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਫਗਵਾੜਾ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। 

Ad Position 22
No active advertisement
ਪਿਛਲੀ ਖ਼ਬਰ 23 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਨਰੇਸ਼ ਕੁਮਾਰ ਗਰਗ ਸ਼੍ਰੌਮਣੀ ਅਕਾਲੀ ਦਲ ਹਲਕਾ ਨਾਭਾ ਦੇ ਵਪਾਰ ਵਿੰਗ ਦੇ ਪ੍ਰਧਾਨ ਨਿਯੁਕਤ
Ad Position 24