31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੁਰਾਣੀ ਰੰਜਿਸ਼ ਨੂੰ ਲੈ ਕੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਕੀਤਾ ਜ਼ਖ਼ਮੀ

ਕਪੂਰਥਲਾ, 8 ਜੂਨ (ਅਮਨਜੋਤ ਸਿੰਘ ਵਾਲੀਆ) - ਬ੍ਰਹਮਕੁੰਡ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਨੂੰ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ...

Ad Position 21
No active advertisement
ਅਜੀਤ ਡੈਸਕ 08-06-2026

ਕਪੂਰਥਲਾ, 8 ਜੂਨ (ਅਮਨਜੋਤ ਸਿੰਘ ਵਾਲੀਆ) - ਬ੍ਰਹਮਕੁੰਡ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਨੂੰ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ, ਜਿਸਨੂੰ ਬਾਅਦ ਵਿਚ ਪਰਿਵਾਰਿਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ । ਜੇਰੇ ਇਲਾਜ ਉਦੇ ਪੁੱਤਰ ਬਲਬੀਰ ਵਾਸੀ ਬ੍ਰਹਮਕੁੰਡ ਨੇ ਦੱਸਿਆ ਕਿ ਉਹ ਆਪਣੇ ਇਕ ਸਾਥੀ ਨਾਲ ਦਵਾਈ ਲੈਣ ਜਾ ਰਿਹਾ ਸੀ ਤਾਂ ਜਦੋਂ ਉਹ ਸ਼ਨੀ ਦੇਵ ਮੰਦਿਰ ਨੇੜੇ ਪਹੁੰਚੇ ਤਾਂ ਲਗਭਗ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਪਹੁੰਚੇ ਤੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ । ਏ.ਐਸ.ਆਈ. ਬਲਦੇਵ ਸਿੰਘ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਡਿਊਟੀ ਡਾ. ਵਿਜੇ ਕੁਮਾਰ ਵਲੋਂ ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ ।

Ad Position 22
No active advertisement
ਪਿਛਲੀ ਖ਼ਬਰ ਭਾਰਤ ਚ 100 ਕਰੋੜ ਦੀ ਸਾਈਬਰ ਧੋਖਾਧੜੀ ਲਈ ਕੰਬੋਡੀਆ ਚ 36,000 ਭਾਰਤੀ ਸਿਮਾਂ ਵਿਚੋਂ 5,300 ਦੀ ਕੀਤੀ ਗਈ ਵਰਤੋਂ - ਈਡੀ ਅਗਲੀ ਖ਼ਬਰ ਘਰੇਲੂ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਘਰ ਵਿਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
Ad Position 24