29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕੁਲਦੀਪ ਸਿੰਘ ਗੜਗੱਜ ਨੇ 10 ਜੂਨ ਨੂੰ ਜਾਣ ਵਾਲੇ ਜੱਥੇ ਦਾ ਸਵਾਗਤ ਕਰਦਿਆਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ

ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ...

Ad Position 21
No active advertisement
ਅਜੀਤ ਡੈਸਕ 09-06-2026

ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਮੇ ਸਮੇਂ ਤੋਂ ਬਾਅਦ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਭਲਕੇ 10 ਜੂਨ ਨੂੰ ਜਾਣ ਵਾਲੇ ਜੱਥੇ ਦਾ ਸਵਾਗਤ ਕਰਦਿਆਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰੰਤੂ ਪੰਚਮ ਪਾਤਸ਼ਾਹ ਦੀ ਸ਼ਹੀਦੀ ਮੌਕੇ ਆਖਰੀ ਜਥਾ ਜੂਨ 2013 ਵਿਚ ਗਿਆ ਸੀ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਹੌਰ ਵਿਖੇ ਹੋਈ ਹੈ, ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਹਰ ਸਾਲ ਸਮੁੱਚਾ ਖ਼ਾਲਸਾ ਪੰਥ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਉੱਥੇ ਇਕੱਤਰ ਹੋਵੇ ਅਤੇ ਗੁਰਮਤਿ ਸਮਾਗਮ ਰਾਹੀਂ ਸ਼ਰਧਾ ਸਤਿਕਾਰ ਭੇਟ ਕਰੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਉਹ ਨਵੰਬਰ 2025 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਸੀ ਕਿ ਜੋ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿਛਲੇ ਲੰਮੇ ਸਮੇਂ ਤੋਂ ਨਹੀਂ ਗਿਆ ਉਹ ਜਾਵੇ।

ਉਨ੍ਹਾਂ ਕਿਹਾ ਕਿ ਉਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਨੁਮਾਇੰਦਿਆਂ ਨਾਲ ਵੀ ਇਸ ਮਾਮਲੇ ਉੱਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਜਥੇ ਸਬੰਧੀ ਹਾਂ ਪੱਖੀ ਹੁੰਗਾਰਾ ਭਰਿਆ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨੂੰ ਜਾਂਦਾ ਲਾਂਘਾ ਵੀ ਪਿਛਲੇ ਲਗਭਗ ਇਕ ਸਾਲ ਤੋਂ ਬੰਦ ਪਿਆ ਹੈ, ਵੀ ਜਲਦ ਖੋਲ੍ਹਿਆ ਜਾਵੇ ਤਾਂ ਜੋ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਕੀਤੀ ਜਾਵੇਗੀ ਸਫ਼ਾਈ ਅਗਲੀ ਖ਼ਬਰ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨਿਵਾਸ 'ਤੇ ਹੋਵੇਗੀ ਕੈਬਨਿਟ ਮੀਟਿੰਗ
Ad Position 24