29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਕੀਤੀ ਜਾਵੇਗੀ ਸਫ਼ਾਈ

ਚੋਗਾਵਾਂ/ ਅੰਮ੍ਰਿਤਸਰ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ...

Ad Position 21
No active advertisement
ਅਜੀਤ ਡੈਸਕ 09-06-2026

ਚੋਗਾਵਾਂ/ ਅੰਮ੍ਰਿਤਸਰ, 9 ਜੂਨ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਸਫ਼ਾਈ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰੋਵਰ ਦੀ ਸਫ਼ਾਈ ਦਾ ਕਾਰਜ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਸ਼ਰਾਇਨ ਬੋਰਡ ਦੇ ਐਡਵਾਈਜਰੀ ਬੋਰਡ ਦੇ ਚੇਅਰਮੈਨ ਬਾਲ ਜੋਗੀ ਪ੍ਰਗਟ ਨਾਥ ਨੇ ਅੱਜ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰੈੱਸ ਕਾਰਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਪਾਵਨ ਸਰੋਵਰ ਦੀ ਸਾਫ਼ ਸਫਾਈ ਲਈ 3.74 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਜਿਸ ਨਾਲ ਸਰੋਵਰ ਵਿਚੋਂ ਗਾਰ ਕੱਢਣੀ, ਸਾਫ਼ ਰੇਤ ਪਾਉਣੀ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਟੈਂਡਰ ਪ੍ਰੀਕ੍ਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦ ਹੀ ਸਰੋਵਰ ਦੀ ਸਫ਼ਾਈ ਸ਼ੁਰੂ ਹੋ ਜਾਵੇਗੀ। ਸ੍ਰੀ ਬਾਲ ਜੋਗੀ ਪ੍ਰਗਟ ਨਾਥ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਲਈ 17 ਕਰੋੜ 72 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਪਹਿਲਾਂ ਹੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਇਹ ਸਾਰੇ ਵਿਕਾਸ ਕਾਰਜ ਤੇਜੀ ਨਾਲ ਜਾਰੀ ਹਨ।

ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥੱਲ ਦੇ ਵਿਕਾਸ ਲਈ 17.72 ਕਰੋੜ ਰੁਪਏ ਦੀ ਰਾਸ਼ੀ ਵਿਚੋਂ 3.74 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਸਰੋਵਰ ਦੀ ਸਾਫ਼ ਸਫਾਈ ਜਿਸ ਵਿਚ ਸਰੋਵਰ ਵਿਚੋਂ ਗਾਰ ਕੱਢਣੀ, ਸਾਫ਼ ਰੇਤ ਪਾਉਣੀ ਅਤੇ ਹੋਰ ਵਿਕਾਸ ਕਾਰਨ ਕੀਤੇ ਜਾਣਗੇ। ਇਸ ਤੋਂ ਇਲਾਵਾ ਕਰੀਬ 2.8 ਕਰੋੜ ਰੁਪਏ ਦੀ ਲਾਗਤ ਨਾਲ ਮੁੱਖ ਮੰਦਿਰ ਦੀ ਪੇਟਿੰਗ/ਪਾਲਿਸਿੰਗ ਦਾ ਕੰਮ, ਮੰਦਿਰ ਨੂੰ ਜਾਂਦੇ ਰਸਤੇ ਦੇ ਪਿੱਲਰਾਂ ਦੀ ਮੁਰੰਮਤ ਦਾ ਕੰਮ, ਸੈਂਡ ਸਟੋਨ ਪੱਥਰ ਦੀ ਸਿਲੀਕਾਨ ਕਟਿੰਗ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 2.42 ਕਰੋੜ ਰੁਪਏ ਦੀ ਲਾਗਤ ਨਾਲ ਸੰਗਤ ਹਾਲ ਦੇ ਪੱਥਰ ਦੀ ਰਿਪੇਅਰ, ਲੰਗਰ ਹਾਲ, ਸਰਾਂ, ਪੈਨੋਰਮਾ ਸਥਿਤ ਹਾਲ ਦੇ ਪੇਂਟ ਦਾ ਕੰਮ ਕੀਤਾ ਜਾਵੇਗਾ।

ਸ੍ਰੀ ਬਾਲ ਜੋਗੀ ਪ੍ਰਗਟ ਨਾਥ ਨੇ ਦੱਸਿਆ ਕਿ ਕਰੀਬ 1.74 ਕਰੋੜ ਰੁਪਏ ਦੀ ਲਾਗਤ ਨਾਲ ਸ਼ਰਧਾਲੂਆਂ ਲਈ ਸਰਾਂ ਵਿੱਚ ਨਵਾਂ ਫਰਨੀਚਰ, ਏ:ਸੀ ਅਤੇ ਹੋਰ ਕੰਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐੱਸ:ਟੀ:ਪੀ ਦੀ ਸਮਰਥਾ ਨੂੰ ਵਧਾਉਣਾ, ਸਾਰੇ ਬਾਥਰੂਮਾਂ ਦੀ ਮੁਰੰਮਤ, ਨਵੇਂ ਏ.ਸੀ. ਤੇ ਗੀਜਰ, ਫਾਇਰ ਸੇਫਟੀ ਸਿਸਟਮ ਆਦਿ ਦੇ ਕੰਮ ਵੀ ਕਰਵਾਏ ਜਾਣਗੇ ਜਿਸ `ਤੇ ਲੱਗਭੱਗ 5 ਕਰੋੜ ਤੋਂ ਵਧੇਰੇ ਰਾਸ਼ੀ ਖਰਚ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥੱਲ ਦੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਪਿਆਰ, ਤਿਆਗ ਤੇ ਦੀਨ ਦੁਖੀਆਂ ਦੀ ਸੇਵਾ ਦੇ ਰਸਤੇ ਨੂੰ ਅਪਣਾ ਕੇ ਇਕ ਬੇਹਤਰ ਸਮਾਜ ਦੀ ਸਿਰਜਣਾ ਕਰਨ ਦਾ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਕਾਵਿ ਰਮਾਇਣ ਰਹਿੰਦੀ ਦੁਨੀਆਂ ਤੱਕ ਲੋਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਇਹ ਪਹਿਲੀ ਸਰਕਾਰ ਹੈ ਜੋ ਦੱਬੇ ਕੁਚਲੇ ਲੋਕਾਂ ਦੇ ਭਲੇ ਲਈ ਕੰਮ ਕਰ ਰਹੀ ਹੈ। ਇਸ ਤੋਂ ਬਾਅਦ ਸ੍ਰੀ ਬਾਲ ਜੋਗੀ ਪ੍ਰਗਟ ਨਾਥ, ਮੈਡਮ ਸੋਨੀਆ ਮਾਨ ਸਮੇਤ ਹੋਰ ਆਗੂਆਂ ਵੱਲੋਂ ਪਵਿੱਤਰ ਸਰੋਵਰ ਦੀ ਸਫ਼ਾਈ ਤੋਂ ਪਹਿਲਾਂ ਪਾਵਨ ਜਲ ਨੂੰ ਗਾਗਰਾਂ ਵਿੱਚ ਭਰ ਕੇ ਸੁਰੱਖਿਅਤ ਰੱਖਿਆ ਗਿਆ ਤਾਂ ਜੋ ਸਰੋਵਰ ਦੀ ਸਫ਼ਾਈ ਉਪਰੰਤ ਇਸ ਜਲ ਨੂੰ ਦੁਬਾਰਾ ਸਰੋਵਰ ਵਿੱਚ ਪਾਇਆ ਜਾ ਸਕੇ। ਇਸ ਮੌਕੇ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਅਤੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਵੀ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਜਨਰਲ ਮੈਨੇਜਰ ਮਧੁਰ ਭਾਟੀਆ, ਪਵਨ ਦਰਾਵਿੰਡ, ਸ਼ਸ਼ੀ ਗਿੱਲ, ਕੁਮਾਰ ਦਰਸ਼ਨ, ਬਾਬਾ ਨਛੱਤਰ ਨਾਥ, ਮਹੰਤ ਮਨਜੀਤ ਗਿਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰਾਮਾਨੁਜਨ ਗਣਿਤ ਐਵਾਰਡ ਪ੍ਰੀਖਿਆ ਪ੍ਰਬੰਧਕ ਕਮੇਟੀ ਵਲੋਂ ਸਰਕਾਰੀ ਸਕੂਲਾਂ ਦੇ ਮੈਰਿਟ ਵਿਚ ਆਏ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਕੁਲਦੀਪ ਸਿੰਘ ਗੜਗੱਜ ਨੇ 10 ਜੂਨ ਨੂੰ ਜਾਣ ਵਾਲੇ ਜੱਥੇ ਦਾ ਸਵਾਗਤ ਕਰਦਿਆਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀ...
Ad Position 24