29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੀਬਾ ਪਰਮਿੰਦਰ ਕੌਰ ਬਰਾੜ ਬਣੇ ਅਕਾਲੀ ਦਲ ਇਸਤਰੀ ਵਿੰਗ ਦੇ ਹਲਕਾ ਪ੍ਰਧਾਨ

ਲੌਂਗੋਵਾਲ, 9 ਜੂਨ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਨੂੰ ਹੋਰ ...

Ad Position 21
No active advertisement
ਅਜੀਤ ਡੈਸਕ 09-06-2026

ਲੌਂਗੋਵਾਲ, 9 ਜੂਨ (ਵਿਨੋਦ, ਖੰਨਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੱਖੋ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਤਹਿਤ ਲੌਂਗੋਵਾਲ ਤੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬੀਬਾ ਪਰਮਿੰਦਰ ਕੌਰ ਬਰਾੜ ਨੂੰ ਸੁਨਾਮ ਹਲਕੇ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਬਹੁਤ ਹੀ ਮਿਹਨਤੀ ਅਤੇ ਦ੍ਰਿੜ ਇਰਾਦੇ ਨਾਲ ਕੰਮ ਕਰਨ ਵਾਲੇ ਬੀਬਾ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਬੀਬੀ ਹਰਗੋਬਿੰਦ ਕੌਰ ਨੇ ਇਸਤਰੀ ਵਿੰਗ ਦਾ ਬਤੌਰ ਹਲਕਾ ਪ੍ਰਧਾਨ ਨਿਯੁਕਤ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਹੈ।

ਉਨ੍ਹਾਂ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਡੀ ਸਿਫਾਰਿਸ਼ ਨੂੰ ਮੰਨਦੇ ਹੋਏ ਬੀਬੀ ਪਰਮਿੰਦਰ ਕੌਰ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਉਹ ਇਸ ਉਹਦੇ ਤੇ ਰਹਿੰਦੇ ਹੋਏ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ। ਬੀਬਾ ਬਰਾੜ ਨੂੰ ਪ੍ਰਧਾਨ ਬਣਾਏ ਜਾਣ ਦਾ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਜਗਸੀਰ ਸਿੰਘ ਗਾਂਧੀ ਸਾਬਕਾ ਐੱਮ. ਸੀ., ਯੂਥ ਆਗੂ ਕਮਲ ਬਰਾੜ, ਸੰਨੋ ਦੇਵੀ ਐੱਮ. ਸੀ. ਨੇ ਸਵਾਗਤ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਅਣਪਛਾਤਿਆ ਨੇ ਮੌਜੂਦਾ ਸਰਪੰਚ ਉੱਪਰ ਚਲਾਈਆਂ ਗੋਲੀਆਂ ਅਗਲੀ ਖ਼ਬਰ ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ ਵਿਚੋਂ ਫਰਾਰ ਹੋਇਆ ਹਵਾਲਾਤੀ
Ad Position 24